Homeਪੰਜਾਬਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ, ਮਾਨ ਸਰਕਾਰ ਦਾ ਟੀਚਾ- ਡਾ. ਬਲਜੀਤ...

ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ, ਮਾਨ ਸਰਕਾਰ ਦਾ ਟੀਚਾ- ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਮਾਜਿਕ ਤੌਰ ‘ਤੇ ਸੁਰੱਖਿਅਤ, ਸਸ਼ਕਤ ਰਾਜ ਬਣ ਰਿਹਾ ਹੈ।

ਚੰਡੀਗੜ੍ਹ , 3 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।”

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ। ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿੱਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਨਾਲ ਉਹ ਪਰਿਵਾਰ ਅਤੇ ਸਮਾਜ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਂਦੀਆਂ ਹਨ।

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਵਿਸ਼ਵਾਸ ਦੋਵਾਂ ਵਿਚ ਵਾਧਾ ਹੋਇਆ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments