Homeਪੰਜਾਬਖੇਡਾਂ ਵਤਨ ਪੰਜਾਬ ਦੀਆਂ ਦੇ ਰਗਬੀ ਸੂਬਾਈ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਗ੍ਰੰਥ...

ਖੇਡਾਂ ਵਤਨ ਪੰਜਾਬ ਦੀਆਂ ਦੇ ਰਗਬੀ ਸੂਬਾਈ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ

Sri Guru Granth Sahib World University students shine at Khedan Watan Punjab Diyan, winning gold medals in state-level rugby competitions.

ਫ਼ਤਿਹਗੜ੍ਹ ਸਾਹਿਬ, 21 ਅਕਤੂਬਰ, 2026  (ਗੁਰਮੀਤ ਸਿੰਘ ਤੁੰਗ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਗਬੀ ਸੂਬਾਈ ਮੁਕਾਬਲਿਆਂ ਵਿੱਚ ਫਰੀਦਕੋਟ ਜ਼ਿਲ੍ਹੇ ਦੀ ਟੀਮ ਵੱਲੋਂ ਖੇਡਦਿਆਂ ਸੋਨ ਤਗਮੇ ਜਿੱਤ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ। 21 ਤੋਂ 30 ਸਾਲ ਉਮਰ ਵਰਗ ਵਿੱਚ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਅਤੇ ਕੌਮਾਂਤਰੀ ਪੱਧਰ ਦੇ ਰਗਬੀ ਖਿਡਾਰੀਆਂ ਅੰਮ੍ਰਿਤਪਾਲ ਸਿੰਘ ਅਤੇ ਅਮਨਦੀਪ ਸਿੰਘ, ਫਿਜ਼ਿਓਥੈਰੇਪੀ ਵਿਭਾਗ ਦੇ ਵਿਦਿਆਰਥੀ ਉਦੈ ਸੋਨਰੀਆ ਅਤੇ ਕੰਪਿਊਟਰ ਵਿਗਿਆਨ ਵਿਭਾਗ ਦੇ ਵਿਦਿਆਰਥੀ ਦਮਨਜੀਤ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤੇ। ਇਸੇ ਤਰ੍ਹਾਂ, 21 ਸਾਲ ਤੋਂ ਘੱਟ ਉਮਰ ਵਰਗ ਵਿੱਚ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਵਿਦਿਆਰਥੀਆਂ ਹਰਸ਼ਪ੍ਰੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਵੀ ਆਪਣੀ ਖੇਡ-ਕੁਸ਼ਲਤਾ ਦਾ ਸ਼ਾਨਦਾਰ ਪ੍ਰਗਟਾਵਾ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਮਾਣ ਹੈ। ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਇਸ ਜਿੱਤ ਦਾ ਸਿਹਰਾ ਯੂਨੀਵਰਸਿਟੀ ਦੇ ਰਗਬੀ ਕੋਚ ਸ੍ਰੀ ਸੰਦੀਪ ਕੁਮਾਰ ਨੂੰ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸਿਖਲਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ, ਲਗਨ ਅਤੇ ਸਮਰਪਣ ਨਾਲ ਖੇਡਦਿਆਂ ਨਵੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।
RELATED ARTICLES
- Advertisment -
Google search engine
Google search engine
Google search engine

Most Popular

Recent Comments