Homeਪੰਜਾਬਜਲੰਧਰ ’ਚ “ਆਈ ਲਵ ਮੁਹੰਮਦ” ਮਾਮਲਾ ਭਖਿਆ, ਹਿੰਦੂ ਸੰਗਠਨਾਂ ਦੇ ਕੀਤਾ ਰੋਸ...

ਜਲੰਧਰ ’ਚ “ਆਈ ਲਵ ਮੁਹੰਮਦ” ਮਾਮਲਾ ਭਖਿਆ, ਹਿੰਦੂ ਸੰਗਠਨਾਂ ਦੇ ਕੀਤਾ ਰੋਸ ਪ੍ਰਦਰਸ਼ਨ

ਜਲੰਧਰ, 4 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬ ਦੇ ਜ਼ਿਲ੍ਹੇ ਜਲੰਧਰ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਲੰਧਰ ਵਿੱਚ, “ਆਈ ਲਵ ਮੁਹੰਮਦ” ਮਾਮਲੇ ਨੂੰ ਲੈ ਕੇ ਹੋਏ ਵਿਵਾਦ ਦੇ ਖਿਲਾਫ ਹਿੰਦੂ ਸੰਗਠਨਾਂ ਨੇ ਸ਼੍ਰੀ ਰਾਮ (ਕੰਪਨੀ ਬਾਗ) ਚੌਕ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

ਚੌਂਕ ਵਿਚ ਤੰਬੂ ਗੱਡ ਕੇ ਬੈਠ ਗਏ ਹਨ ਅਤੇ ਉੱਥੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ। ਜਿਸ ਕਾਰਨ ਇਹ ਚੌਂਕ ਜਾਮ ਕਰ ਦਿੱਤਾ ਗਿਆ ਹੈ। ਹਿੰਦੂ ਸੰਗਠਨ ਮੰਗ ਕਰ ਰਹੇ ਹਨ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਨਹੀਂ ਤਾਂ ਵੱਡੇ ਪ੍ਰਦਰਸ਼ਨ ਹੋਣਗੇ। ਇਸ ਮੌਕੇ ਭਾਜਪਾ ਨੇਤਾ ਸ਼ੀਤਲ ਅੰਗੁਰਾਲ ਅਤੇ ਹੋਰ ਨੇਤਾ ਵੀ ਮੌਜੂਦ ਸਨ। ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

RELATED ARTICLES
- Advertisment -
Google search engine
Google search engine
Google search engine

Most Popular

Recent Comments