Homeਪੰਜਾਬਨਲੀਨਾ ਖੁਰਦ ਵਿਖੇ ਡਿਸਟ੍ਰੀਬਿਊਟਰੀ ਵਿੱਚ ਪਾੜ ਪੈਣ ’ਤੇ ਸਿੰਚਾਈ ਵਿਭਾਗ ਵੱਲੋਂ ਤੁਰੰਤ...

ਨਲੀਨਾ ਖੁਰਦ ਵਿਖੇ ਡਿਸਟ੍ਰੀਬਿਊਟਰੀ ਵਿੱਚ ਪਾੜ ਪੈਣ ’ਤੇ ਸਿੰਚਾਈ ਵਿਭਾਗ ਵੱਲੋਂ ਤੁਰੰਤ ਕਾਰਵਾਈ

The Irrigation Department takes urgent action at the distributor in Nalina Khurd to address the issue and ensure proper water management.

ਅਣਪਛਾਤੇ ਵਿਅਕਤੀਆਂ ਵੱਲੋਂ ਫਾਲ ਵਿੱਚ ਪਰਾਲੀ ਫਸਾਉਣ ਕਾਰਨ ਰੁਕਿਆ ਨਹਿਰੀ ਪਾਣੀ ਦਾ ਵਹਾਅ-ਕਾਰਜਕਾਰੀ ਇੰਜੀਨੀਅਰ 
ਖਮਾਣੋਂ/ਫ਼ਤਹਿਗੜ੍ਹ ਸਾਹਿਬ, 25 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ ਫ਼ਤਹਿਗੜ੍ਹ ਸਾਹਿਬ ਸ੍ਰੀ ਖੁਸ਼ਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 24 ਅਕਤੂਬਰ ਨੂੰ ਪਿੰਡ ਨਲੀਨਾ ਖੁਰਦ ਵਿਖੇ 1-L ਡਿਸਟ੍ਰੀਬਿਊਟਰੀ ਦੀ ਬੁਰਜੀ ਨੰਬਰ 54800 ’ਤੇ ਪਾੜ ਪੈਣ ਦੀ ਘਟਨਾ ਸਾਹਮਣੇ ਆਈ ਸੀ। ਸਿੰਚਾਈ ਵਿਭਾਗ ਵੱਲੋਂ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਤੁਰੰਤ ਕਾਰਵਾਈ ਕਰਦਿਆਂ ਨਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਕਰਵਾਈ ਗਈ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਗਏ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ 1-L ਡਿਸਟ੍ਰੀਬਿਊਟਰੀ ਦੀ ਬੁਰਜੀ ਨੰਬਰ 55000 ’ਤੇ ਸਥਿਤ ਫਾਲ ਵਿੱਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਰਾਲੀ ਦੀ ਨਾੜ ਫਸਾ ਦਿੱਤੀ ਗਈ ਸੀ। ਇਸ ਕਾਰਨ ਨਹਿਰੀ ਪਾਣੀ ਦਾ ਵਹਾਅ ਰੁਕ ਗਿਆ ਅਤੇ ਪਾਣੀ ਦਾ ਪੱਧਰ ਵਧਣ ਕਾਰਨ ਬੁਰਜੀ ਨੰਬਰ 54800 ’ਤੇ ਪਾੜ ਪੈ ਗਿਆ।
ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਵਿਭਾਗ ਦੇ ਫੀਲਡ ਸਟਾਫ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਫਾਲ ਵਿੱਚ ਫਸੀ ਪਰਾਲੀ ਨੂੰ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ ਨਹਿਰੀ ਪਾਣੀ ਨੂੰ ਨੇੜਲੇ ਖੇਤਾਂ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਲੋੜੀਂਦੀ ਕਾਰਵਾਈ ਕੀਤੀ ਗਈ, ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਸਿੰਚਾਈ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਜਾਂਚ ਦੇ ਆਧਾਰ ’ਤੇ ਸਬੰਧਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਹਿਰੀ ਪ੍ਰਬੰਧਾਂ ਵਿੱਚ ਅਜਿਹੀਆਂ ਰੁਕਾਵਟਾਂ ਪੈਦਾ ਕਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਵਿਭਾਗ ਵੱਲੋਂ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
RELATED ARTICLES
- Advertisment -
Google search engine
Google search engine
Google search engine

Most Popular

Recent Comments