Homeਦੇਸ਼ਜਾਮੀਆ ਮਿਲੀਆ ਇਸਲਾਮੀਆ ’ਚ 20 ਸਾਲ ਬਾਅਦ ਹੋਣਗੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ,...

ਜਾਮੀਆ ਮਿਲੀਆ ਇਸਲਾਮੀਆ ’ਚ 20 ਸਾਲ ਬਾਅਦ ਹੋਣਗੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ, 15 ਦਿਨਾਂ ਅੰਦਰ ਕਰਵਾਉਣ ਦੇ ਹੁਕਮ

Jamia Millia Islamia has announced that student union elections will be held within 15 days of approval of the union constitution.

ਵਿਦਿਆਰਥੀਆਂ ਦਾ ਧਰਨਾ ਖ਼ਤਮ ਕਰਨ ’ਤੇ ਸਹਿਮਤੀ, ਮੁਅੱਤਲੀ ਦੇ ਹੁਕਮ ਅਤੇ ਕਾਰਨ ਦੱਸੋ ਨੋਟਿਸ ਵਾਪਸ ਲੈਣ ਦਾ ਫ਼ੈਸਲਾ

ਨਵੀਂ ਦਿੱਲੀ,  26 ਅਕਤੂਬਰ, 2026 (ਛਤਰਪਾਲ ਸਿੰਘ ) : ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਅੰਦੋਲਨ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲਿਆ ਹੈ। ਸੋਮਵਾਰ ਨੂੰ ਜਾਰੀ ਅਧਿਕਾਰਤ ਹੁਕਮ ਅਨੁਸਾਰ, ਵਿਦਿਆਰਥੀ ਯੂਨੀਅਨ ਦੇ ਸੰਵਿਧਾਨ ਨੂੰ ਮਨਜ਼ੂਰੀ ਮਿਲਣ ਦੇ 15 ਦਿਨਾਂ ਅੰਦਰ ਚੋਣਾਂ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਵਿੱਚ ਸਾਲ 2006 ਤੋਂ ਬਾਅਦ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਨਹੀਂ ਹੋਈਆਂ। ਯੂਨੀਵਰਸਿਟੀ ਦੇ ਰਜਿਸਟਰਾਰ ਮੁਹੰਮਦ ਮਹਤਾਬ ਆਲਮ ਰਿਜ਼ਵੀ ਵੱਲੋਂ ਜਾਰੀ ਹੁਕਮ ਵਿੱਚ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਦੀ ਕੀਤੀ ਗਈ ਮੁਅੱਤਲੀ ਅਤੇ ਉਨ੍ਹਾਂ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਵਾਪਸ ਲੈਣ ਦੀ ਗੱਲ ਵੀ ਕਹੀ ਗਈ ਹੈ। ਇਸ ਤੋਂ ਇਲਾਵਾ, ਪ੍ਰਦਰਸ਼ਨ ਦੌਰਾਨ ਸੁਰੱਖਿਆ ਕਰਮਚਾਰੀਆਂ ਦੇ ਵਿਹਾਰ ਦੀ ਜਾਂਚ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਦੋ ਹਫ਼ਤਿਆਂ ਤੋਂ ਚੱਲ ਰਿਹਾ ਸੀ ਅੰਦੋਲਨ

ਵਿਦਿਆਰਥੀ ਜਾਮੀਆ ਮਿਲੀਆ ਇਸਲਾਮੀਆ ਵਿਦਿਆਰਥੀ ਯੂਨੀਅਨ (JMISU) ਨੂੰ ਮੁੜ ਬਹਾਲ ਕਰਨ ਅਤੇ ਚੋਣਾਂ ਲਈ ਸਮਾਂਬੱਧ ਪ੍ਰੋਗਰਾਮ ਦਾ ਐਲਾਨ ਕਰਨ ਦੀ ਮੰਗ ਕਰ ਰਹੇ ਸਨ। ਇਸ ਸਬੰਧੀ ਯੂਨੀਵਰਸਿਟੀ ਵਿੱਚ ਲਗਭਗ ਦੋ ਹਫ਼ਤਿਆਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਹੇ ਸਨ। ਚਾਰ ਵਿਦਿਆਰਥੀ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਵੀ ਬੈਠੇ ਹੋਏ ਸਨ। ਵਿਦਿਆਰਥੀਆਂ ਦੀਆਂ ਹੋਰ ਮੰਗਾਂ ਵਿੱਚ ਅਨੁਸ਼ਾਸਨੀ ਕਾਰਵਾਈ ਵਾਪਸ ਲੈਣਾ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਕਥਿਤ ਤੌਰ ’ਤੇ ਕੀਤੀਆਂ ਗਈਆਂ ਵਧੀਕੀਆਂ ਦੀ ਜਾਂਚ ਕਰਵਾਉਣਾ ਸ਼ਾਮਲ ਸੀ।

ਧਰਨਾ ਖ਼ਤਮ ਕਰਨ ਲਈ ਬਣੀ ਸਹਿਮਤੀ

ਯੂਨੀਵਰਸਿਟੀ ਦੇ ਹੁਕਮ ਅਨੁਸਾਰ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਜਨਤਕ ਤੌਰ ’ਤੇ ਮੁਆਫ਼ੀ ਮੰਗਣ ’ਤੇ ਸਹਿਮਤੀ ਜਤਾਈ ਹੈ। ਇਹ ਮੁਆਫ਼ੀ ਅੰਦੋਲਨ ਦੌਰਾਨ ਪ੍ਰਸ਼ਾਸਨ ਖ਼ਿਲਾਫ਼ ਦਿੱਤੇ ਗਏ ਕਥਿਤ ਮਾਣਹਾਨੀ ਵਾਲੇ ਬਿਆਨਾਂ, ਕੀਤੀਆਂ ਗਈਆਂ ਕਾਰਵਾਈਆਂ ਅਤੇ ਸੋਸ਼ਲ ਮੀਡੀਆ ’ਤੇ ਪਾਈਆਂ ਗਈਆਂ ਪੋਸਟਾਂ ਨਾਲ ਸਬੰਧਤ ਹੋਵੇਗੀ। ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਜਿਹੀਆਂ ਪੋਸਟਾਂ ਤੁਰੰਤ ਸੋਸ਼ਲ ਮੀਡੀਆ ਤੋਂ ਹਟਾਈਆਂ ਜਾਣ। ਹੁਕਮ ਜਾਰੀ ਹੋਣ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਖ਼ਤਮ ਕਰਨ ਦੀ ਗੱਲ ਵੀ ਕਹੀ ਗਈ ਹੈ। ਹੁਣ ਵਿਦਿਆਰਥੀਆਂ ਦੀ ਨਜ਼ਰ ਯੂਨੀਅਨ ਦੇ ਸੰਵਿਧਾਨ ਨੂੰ ਮਨਜ਼ੂਰੀ ਮਿਲਣ ਅਤੇ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋਣ ’ਤੇ ਰਹੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments