Homeਹਰਿਆਣਾਗੁਜਰਾਤ ਦੌਰੇ ਦੇ ਪਹਿਲੇ ਦਿਨ ਹਰਿਆਣਾ ਨੂੰ 12,000 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਦੀ ਸੌਗਾਤ

ਗੁਜਰਾਤ ਦੌਰੇ ਦੇ ਪਹਿਲੇ ਦਿਨ ਹਰਿਆਣਾ ਨੂੰ 12,000 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਦੀ ਸੌਗਾਤ

Haryana Attracts Investment Proposals Worth ₹12,000 Crore on Day One of Gujarat Visit

ਚੰਡੀਗੜ੍ਹ, 28 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਂ ਗਤੀ ਦੇਣ ਅਤੇ ਸੂਬੇ ਨੂੰ ਦੇਸ਼ ਦੇ ਮੋਹਰੀ ਨਿਵੇਸ਼ ਸਥਾਨਾਂ ਵਿੱਚ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਗੁਜਰਾਤ ਦੌਰੇ ਦੇ ਪਹਿਲੇ ਦਿਨ ਮਹੱਤਵਪੂਰਨ ਉਪਲਬਧੀ ਹਾਸਲ ਹੋਈ ਹੈ। ਇਸ ਦੌਰਾਨ ਵੱਖ-ਵੱਖ ਕੰਪਨੀਆਂ ਨਾਲ ਲਗਭਗ 12,000 ਕਰੋੜ ਰੁਪਏ ਦੇ ਨਿਵੇਸ਼ ਨਾਲ ਸਬੰਧਤ ਸਮਝੌਤਾ ਪੱਤਰਾਂ (MoUs)’ਤੇ ਦਸਤਖ਼ਤ ਕੀਤੇ ਗਏ। ਇਹ ਪਹਿਲ ਹਰਿਆਣਾ ਵਿੱਚ ਨਿਵੇਸ਼ ਦੀਆਂ ਵਧਦੀਆਂ ਸੰਭਾਵਨਾਵਾਂ, ਉਦਯੋਗ ਜਗਤ ਦੇ ਭਰੋਸੇ ਅਤੇ ਸੂਬਾ ਸਰਕਾਰ ਦੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਦਾ ਇੱਕ ਉੱਚ ਪੱਧਰੀ ਵਫ਼ਦ ਗੁਜਰਾਤ ਦੇ ਦੌਰੇ ’ਤੇ ਹੈ। ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਵੱਖ-ਵੱਖ ਕੰਪਨੀਆਂ ਦੇ ਫਾਊਂਡਰਸ, ਪ੍ਰਬੰਧ ਨਿਰਦੇਸ਼ਕਾਂ (MDs) ਅਤੇ ਮੁੱਖ ਕਾਰਜਕਾਰੀ ਅਧਿਕਾਰੀਆਂ (CEOs) ਨਾਲ ਵਨ-ਟੂ-ਵਨ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿੱਚ ਹਰਿਆਣਾ ਵਿੱਚ ਕੰਪਨੀਆਂ ਦੀਆਂ ਮੌਜੂਦਾ ਗਤੀਵਿਧੀਆਂ ਦੇ ਵਿਸਥਾਰ, ਨਵੀਆਂ ਉਦਯੋਗਿਕ ਇਕਾਈਆਂ ਦੀ ਸਥਾਪਨਾ ਅਤੇ ਸੰਭਾਵੀ ਨਿਵੇਸ਼ ਪ੍ਰਸਤਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਇਸ ਮੌਕੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ।

ਅੱਜ ਹੋਏ ਐਮਓਯੂਜ਼ ਵਿੱਚ ਡਿਫੇਂਸ ਟੈਕਸਟਾਈਲ ਦੇ ਖੇਤਰ ਵਿੱਚ 5,000 ਕਰੋੜ ਰੁਪਏ, ਟੈਕਨੀਕਲ ਟੈਕਸਟਾਈਲ ਦੇ ਖੇਤਰ ਵਿੱਚ 2,000 ਕਰੋੜ ਰੁਪਏ ਅਤੇ ਉਦਯੋਗਿਕ ਮਸ਼ੀਨਰੀ ਦੇ ਖੇਤਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਬੰਧਤ ਸਮਝੌਤੇ ਸ਼ਾਮਲ ਹਨ ਇਸ ਤੋਂ ਇਲਾਵਾ, ਸੂਰਜੀ ਊਰਜਾ ਅਤੇ ਕਾਸਮੈਟਿਕਸ ਨਿਰਮਾਣ ਦੇ ਖੇਤਰ ਵਿੱਚ ਹਰਿਆਣਾ ਵਿੱਚ 400 ਕਰੋੜ ਰੁਪਏ ਅਤੇ ਵੇਸਟ-ਟੂ-ਐਨਰਜੀ ਖੇਤਰ ਵਿੱਚ 4,000 ਕਰੋੜ ਰੁਪਏ ਦੇ ਨਿਵੇਸ਼ ’ਤੇ ਵੀ ਸਹਿਮਤੀ ਬਣੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਹਰ ਕਦਮ ’ਤੇ ਨਿਵੇਸ਼ਕਾਂ ਅਤੇ ਉੱਦਮੀਆਂ ਦੇ ਨਾਲ ਖੜ੍ਹੀ ਹੈ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਆਕਰਸ਼ਿਤ ਕਰਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਸਰਕਾਰ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਈਜ਼ ਆਫ਼ ਡੂਇੰਗ ਬਿਜ਼ਨਸ ਨੂੰ ਉਤਸ਼ਾਹਿਤ ਕਰਨ ਅਤੇ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਉਦਯੋਗਾਂ ਦੀ ਸਥਾਪਨਾ, ਵਿਸਥਾਰ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਸੂਬਾ ਸਰਕਾਰ ਦਾ ਯਤਨ ਹੈ ਕਿ ਨਿਵੇਸ਼ਕਾਂ ਨੂੰ ਅਨੁਕੂਲ ਨੀਤੀਗਤ ਮਾਹੌਲ, ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚਾ, ਬਿਹਤਰ ਸੰਪਰਕ ਸਹੂਲਤਾਂ ਅਤੇ ਲੋੜੀਂਦੀਆਂ ਸਹੂਲਤਾਂ ਇੱਕੋ ਥਾਂ ’ਤੇ ਉਪਲਬਧ ਕਰਵਾਈਆਂ ਜਾਣ। ਇਸ ਲਈ ਸਰਕਾਰ ਨੇ ਉਦਯੋਗਾਂ ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ, ਸਮਾਂਬੱਧ ਪ੍ਰਵਾਨਗੀਆਂ ਯਕੀਨੀ ਬਣਾਉਣ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਨਿਵੇਸ਼ਕਾਂ ਲਈ ਕਾਰੋਬਾਰ ਨੂੰ ਸੁਖਾਲਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਹਰਿਆਣਾ ਦੀਆਂ ਉਦਯੋਗ-ਅਨੁਕੂਲ ਨੀਤੀਆਂ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਾਲੀਆਂ ਯੋਜਨਾਵਾਂ ਅਤੇ ਸਿੰਗਲ ਵਿੰਡੋ ਪ੍ਰਣਾਲੀ ਉੱਦਮੀਆਂ ਨੂੰ ਪ੍ਰੋਜੈਕਟਾਂ ਦੀ ਸਥਾਨਾ ਅਤੇ ਸੰਚਾਲਨ ਵਿੱਚ ਸਹੂਲਤ ਪ੍ਰਦਾਨ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਅਪ੍ਰੈਲ 2027 ਵਿੱਚ ਹਰਿਆਣਾ ਵਿੱਚ ਹੋਣ ਵਾਲੇ ‘ਹਪਨਿੰਗ ਹਰਿਆਣਾ ਗਲੋਬਲ ਸਮਿਟ’ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਵਿੱਚ ਸਥਾਈ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਨਿਵੇਸ਼ ਕਰਨ ਵਾਲੇ ਉਦਯੋਗਾਂ ਨੂੰ ਨਿਯਮਾਂ ਅਨੁਸਾਰ ਉਪਲਬਧ ਪ੍ਰੋਤਸਾਹਨ, ਲੋੜੀਂਦੀਆਂ ਮਨਜ਼ੂਰੀਆਂ ਅਤੇ ਵਿਭਾਗੀ ਸਹਿਯੋਗ ਦਾ ਲਾਭ ਪ੍ਰਦਾਨ ਕਰਨ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਸੂਬਾ ਸਰਕਾਰ ਉਦਯੋਗ ਜਗਤ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨੀਤੀਆਂ ਅਤੇ ਪ੍ਰਕਿਰਿਆਵਾਂ ਨੂੰ ਹੋਰ ਪ੍ਰਭਾਵੀਬਣਾਉਣ ਲਈ ਵੀ ਵਚਨਬੱਧ ਹੈ, ਤਾਂ ਜੋ ਨਿਵੇਸ਼ਕਾਂ ਨੂੰ ਬੇਲੋੜੀਆਂ ਪ੍ਰਕਿਰਿਆਤਮਕ ਰੁਕਾਵਟਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਆਪਣੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਅੱਗੇ ਵਧਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹੋਏ ਐਮਓਯੂਜ਼ ਉਦਯੋਗਿਕ ਗਤੀਵਿਧੀਆਂ ਦੇ ਵਿਸਥਾਰ, ਸਹਾਇਕ ਉਦਯੋਗਾਂ ਦੇ ਵਿਕਾਸ ਅਤੇ ਨਵੀਆਂ ਵਪਾਰਕ ਭਾਈਵਾਲੀਆਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹਨ। ਇਨ੍ਹਾਂ ਪ੍ਰਸਤਾਵਾਂ ਦੇ ਲਾਗੂ ਹੋਣ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ, ਸਥਾਨਕ ਅਰਥਵਿਵਸਥਾ ਨੂੰ ਮਜ਼ਬੂਤੀ ਮਿਲਣ ਅਤੇ ਸੂਬੇ ਦੀ ਉਦਯੋਗਿਕ ਸਮਰੱਥਾ ਵਿੱਚ ਵਾਧਾ ਹੋਣ ਦੀਆਂ ਸੰਭਾਵਨਾਵਾਂ ਹਨ।ਹਰਿਆਣਾ ਸਰਕਾਰ ਨਿਵੇਸ਼ਕਾਂ ਨਾਲ ਲੰਬੇ ਸਮੇਂ ਦੀ ਭਾਈਵਾਲੀ ਸਥਾਪਿਤ ਕਰਦਿਆਂ ਸੂਬੇ ਨੂੰ ਨਿਵੇਸ਼, ਨਵੀਨਤਾ, ਉੱਦਮਸ਼ੀਲਤਾ ਅਤੇ ਰੁਜ਼ਗਾਰ ਸਿਰਜਣ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਹਰਿਆਣਾ ਦੀਆਂ ਨਿਵੇਸ਼ਅਨੁਕੂਲ ਨੀਤੀਆਂ, ਸਰਲ ਪ੍ਰਕਿਰਿਆਵਾਂ ਅਤੇ ਆਧੁਨਿਕ ਉਦਯੋਗਿਕ ਸਹੂਲਤਾਂ ਨਾਲ ਨਿਵੇਸ਼ਕਾਂ ਨੂੰ ਮਿਲ ਰਿਹਾ ਉਤਸ਼ਾਹ

ਮੀਟਿੰਗਾਂ ਦੌਰਾਨ ਉਦਯੋਗ ਜਗਤ ਦੇ ਨੁਮਾਇੰਦਿਆਂ ਨੇ ਹਰਿਆਣਾ ਸਰਕਾਰ ਵੱਲੋਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ, ਕਾਰੋਬਾਰ ਨੂੰ ਸੁਖਾਲਾ ਬਣਾਉਣ ਦੀ ਵਿਵਸਥਾ, ਆਧੁਨਿਕ ਉਦਯੋਗਿਕ ਬੁਨਿਆਦੀ ਢਾਂਚੇ, ਪਲੱਗ-ਐਂਡ-ਪਲੇ ਸਹੂਲਤਾਂ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਵਿੱਚ ਦਿਲਚਸਪੀ ਦਿਖਾਈ। ਚਰਚਾ ਦੌਰਾਨ ਨਿਵੇਸ਼ਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਉਪਲਬਧ ਸੰਭਾਵਨਾਵਾਂ ਬਾਰੇ ਆਪਣੇ ਸੁਝਾਅ ਵੀ ਸਾਂਝੇ ਕੀਤੇ ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਯਸ਼ ਗਰਗ, ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਵਿਨੈ ਪ੍ਰਤਾਪ ਸਿੰਘ, ਵਧੀਕ ਪ੍ਰਬੰਧ ਨਿਦੇਸ਼ਕ ਸ੍ਰੀ ਅਨਿਰੁੱਧ ਯਾਦਵ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਸੰਯੁਕਤ ਨਿਦੇਸ਼ਕ ਸ੍ਰੀ ਮਾਨਵ ਮਲਿਕ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੁਦ ਰਹੇ।

RELATED ARTICLES
- Advertisment -
Google search engine
Google search engine
Google search engine

Most Popular

Recent Comments