ਇਸ ਮੌਕੇ ਡਾ. ਵਿਕਾਸ ਗੁਪਤਾ ਅਤੇ ਕੌਂਸਲਰ ਚਰਨਵੀਰ ਸਿੰਘ ਨੇ ਮਾਪਿਆਂ ਅਤੇ ਸਮਾਜ ਦੇ ਹੋਰ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਹੋਰ ਸਿਹਤਮੰਦ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਖੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਯੋਗ ਬਣਾਉਣ ਲਈ ਮੁਫ਼ਤ ਸਿਖਲਾਈ ਵੀ ਦਿੱਤੀ ਜਾਂਦੀ ਹੈ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਇਸ ਮੌਕੇ ਸੀ.ਐਚ.ਓ. ਗਗਨਪ੍ਰੀਤ ਕੌਰ, ਸੁਮਨਦੀਪ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਕੋਟਲਾ ਜੱਟਾਂ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ
Awareness Camp in Kotla Jattan Promotes the Fight Against Drug Abuse.
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਕੋਟਲਾ ਜੱਟਾਂ ਵਿਖੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ.ਐਮ.ਓ. ਚਨਾਰਥਲ ਕਲਾਂ ਸੁਰਿੰਦਰ ਸਿੰਘ ਨੇ ਕੈਂਪ ਦੌਰਾਨ ਸ਼ਮੂਲੀਅਤ ਕਰਨ ਆਏ ਲੋਕਾਂ ਨੂੰ ਨਸ਼ਿਆਂ ਕਾਰਣ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ਼ ਵਿੱਢੀ ਮੁਹਿੰਮ ਦਾ ਮੰਤਵ ਰਾਜ ਅੰਦਰ ਨਸ਼ਿਆ ਦੇ ਕੌਹੜ ਨੂੰ ਜੜੋਂ ਖਤਮ ਕਰਨਾ ਅਤੇ ਨਸ਼ਿਆ ਦੀ ਗ੍ਰਿਫਤ ਵਿੱਚ ਆਏ ਵਿਅਕਤੀਆਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਰਾਹੀ ਇਲਾਜ ਕਰਵਾਉਣਾ ਹੈ।






