Homeਪੰਜਾਬਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਕਿਸਾਨ ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਨਾ...

ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਕਿਸਾਨ ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਨਾ ਹੋਵੇ ਦਿੱਕਤ: ਐੱਸ.ਡੀ.ਐੱਮ. ਸਤੀਸ਼ ਚੰਦਰ

Farmers Urged to Bring Dry Paddy to Mandis to Ensure Smooth Procurement, Says SDM Satish Chandra.

ਸੰਗਰੂਰ, 29 ਅਕਤੂਬਰ, 2026 (ਛਤਰਪਾਲ ਸਿੰਘ ) : ਐੱਸ.ਡੀ.ਐੱਮ. ਸੰਗਰੂਰ ਸ਼੍ਰੀ ਸਤੀਸ਼ ਚੰਦਰ ਨੇ ਦੁੱਗਾਂ, ਕੁਨਰਾਂ, ਬਹਾਦਰਪੁਰ ਅਤੇ ਬਡਰੁੱਖਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਨਾਲ ਜੁੜੇ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾਣ। ਸ਼੍ਰੀ ਸਤੀਸ਼ ਚੰਦਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਟਵਾਉਣ ਅਤੇ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਉਸ ਨੂੰ ਸੁਕਾਉਣ ਲਈ ਵਾਧੂ ਸਮਾਂ ਲੱਗਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਉਡੀਕ ਕਰਨੀ ਪੈ ਸਕਦੀ ਹੈ। ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਕਿਸਾਨ ਆਪਣੀ ਫ਼ਸਲ ਵੇਚ ਕੇ ਸਮੇਂ ਸਿਰ ਘਰ ਪਰਤ ਸਕਦੇ ਹਨ।
ਦੌਰੇ ਦੌਰਾਨ ਐੱਸ.ਡੀ.ਐੱਮ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਅਨੁਸਾਰ ਖ਼ਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਆਪਸੀ ਤਾਲਮੇਲ ਬਣਾ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਹੋਰ ਫ਼ਸਲ ਦੀ ਆਮਦ ਲਈ ਥਾਂ ਉਪਲਬਧ ਰਹੇ ਅਤੇ ਕਿਸਾਨਾਂ ਨੂੰ ਫ਼ਸਲ ਉਤਾਰਨ ਵਿੱਚ ਦਿੱਕਤ ਨਾ ਆਵੇ। ਉਨ੍ਹਾਂ ਨੇ ਮੰਡੀਆਂ ਵਿੱਚ ਅਧਿਕਾਰੀਆਂ ਨੂੰ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਰੌਸ਼ਨੀ ਅਤੇ ਕਿਸਾਨਾਂ ਦੀ ਸਹੂਲਤ ਨਾਲ ਜੁੜੇ ਹੋਰ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨਾਲ ਜੁੜੀ ਕਿਸੇ ਵੀ ਸਮੱਸਿਆ ਦਾ ਪਤਾ ਲੱਗਣ ’ਤੇ ਸਬੰਧਤ ਅਧਿਕਾਰੀ ਤੁਰੰਤ ਕਾਰਵਾਈ ਕਰਨ ਅਤੇ ਲੋੜ ਪੈਣ ’ਤੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ। ਸ਼੍ਰੀ ਸਤੀਸ਼ ਚੰਦਰ ਨੇ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦੀ ਸੁਚੱਜੀ ਖ਼ਰੀਦ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਲਿਆ ਕੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
RELATED ARTICLES
- Advertisment -
Google search engine
Google search engine
Google search engine

Most Popular

Recent Comments