Homeਪਟਿਆਲਾ ਅਪਡੇਟਸਪਰਸ਼ ਪੈਨਸ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਲਈ 2 ਤੋਂ 20 ਨਵੰਬਰ ਤੱਕ...

ਸਪਰਸ਼ ਪੈਨਸ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਲਈ 2 ਤੋਂ 20 ਨਵੰਬਰ ਤੱਕ ਲੱਗੇਗਾ ਵਿਸ਼ੇਸ਼ ਕੈਂਪ

Special Camps to Be Organised from November 2 to 20 to Address and Resolve Pension-Related Issues of SPARSH Beneficiaries.

ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਲੋੜੀਂਦੇ ਅਸਲ ਦਸਤਾਵੇਜ਼ਾਂ ਸਮੇਤ ਕੈਂਪ ਵਿੱਚ ਪਹੁੰਚਣ ਦੀ ਅਪੀਲ

ਪਟਿਆਲਾ, 30 ਅਕਤੂਬਰ, 2026 ( : ਕਮਾਂਡਰ ਬਲਜਿੰਦਰ ਵਿਰਕ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਉਨ੍ਹਾਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਸਹੂਲਤ ਲਈ ਵਿਸ਼ੇਸ਼ ਸਪਰਸ਼ ਕੈਂਪ ਲਗਾਇਆ ਜਾ ਰਿਹਾ ਹੈ, ਜੋ ਭਾਰਤੀ ਸੈਨਾ ਦੀਆਂ ਤਿੰਨਾਂ ਸੈਨਾਵਾਂ (ਆਰਮੀ, ਏਅਰ ਫੋਰਸ ਅਤੇ ਨੇਵੀ) ਤੋਂ ਸਪਰਸ਼ ਪ੍ਰਣਾਲੀ ਰਾਹੀਂ ਪੈਨਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਜਿਨ੍ਹਾਂ ਨੂੰ ਆਪਣਾ ਜੀਵਨ ਪ੍ਰਮਾਣ ਪੱਤਰ ਸਪਰਸ਼ ਪੋਰਟਲ ‘ਤੇ ਜਮ੍ਹਾਂ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੀਵਨ ਪ੍ਰਮਾਣ ਪੱਤਰ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਵਿਖੇ 2 ਨਵੰਬਰ 2026 ਤੋਂ 20 ਨਵੰਬਰ 2026 ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਸਪਰਸ਼ ਪ੍ਰਣਾਲੀ ਰਾਹੀਂ ਪੈਨਸ਼ਨ ਪ੍ਰਾਪਤ ਕਰਨ ਵਾਲੇ ਸਾਰੇ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਦੌਰਾਨ ਕੈਂਪ ਵਿੱਚ ਪਹੁੰਚ ਕੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਸਬੰਧਿਤ ਲਾਭਪਾਤਰੀ ਆਪਣੇ ਅਸਲ ਦਸਤਾਵੇਜ਼ ਜ਼ਰੂਰ ਨਾਲ ਲੈ ਕੇ ਆਉਣ। ਇਨ੍ਹਾਂ ਦਸਤਾਵੇਜ਼ਾਂ ਵਿੱਚ ਸਰਵਿਸ ਪਾਰਟੀਕੁਲਰਜ਼, ਪੈਨਸ਼ਨ ਪੇਮੈਂਟ ਆਰਡਰ (ਪੀ.ਪੀ.ਓ.), ਆਧਾਰ ਕਾਰਡ ਅਤੇ ਸਪਰਸ਼ ਪ੍ਰਣਾਲੀ ਨਾਲ ਲਿੰਕ ਮੋਬਾਈਲ ਨੰਬਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਦਿਵਾਉਣਾ ਅਤੇ ਉਨ੍ਹਾਂ ਦੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਵਿੱਚ ਸਹਾਇਤਾ ਕਰਨਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments