Homeਦੇਸ਼ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਰਾਸ਼ਟਰਪਤੀ ਪੁਲਿਸ ਕਲਰ ਨਾਲ ਸਨਮਾਨਿਤ, ਅੱਤਵਾਦ...

ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਰਾਸ਼ਟਰਪਤੀ ਪੁਲਿਸ ਕਲਰ ਨਾਲ ਸਨਮਾਨਿਤ, ਅੱਤਵਾਦ ਵਿਰੁੱਧ ਲੜਾਈ ਵਿੱਚ ਪੁਲਿਸ ਦੀ ਬਹਾਦਰੀ ਦੀ ਕੀਤੀ ਸ਼ਲਾਘਾ

Amit Shah Presents President's Colour to Chandigarh Police on 60th Raising Day, Praises Anti-Terrorism Role

ਚੰਡੀਗੜ੍ਹ, 1 ਨਵੰਬਰ 2026 (ਛਤਰਪਾਲ ਸਿੰਘ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ ਦਿਵਸ ਅਤੇ ਡਾਇਮੰਡ ਜੁਬਲੀ ਸਮਾਗਮ ਦੌਰਾਨ ਪੁਲਿਸ ਬਲ ਨੂੰ ਵੱਕਾਰੀ ‘ਰਾਸ਼ਟਰਪਤੀ ਪੁਲਿਸ ਕਲਰ’ ਨਾਲ ਸਨਮਾਨਿਤ ਕੀਤਾ। ਇਹ ਸਮਾਗਮ ਚੰਡੀਗੜ੍ਹ ਦੇ ਪੁਲਿਸ ਲਾਈਨਜ਼ ਵਿਖੇ ਕਰਵਾਇਆ ਗਿਆ। ਇਸ ਮੌਕੇ ਅਮਿਤ ਸ਼ਾਹ ਨੇ ਅੱਤਵਾਦ ਵਿਰੁੱਧ ਲੜਾਈ ਅਤੇ ਖੇਤਰ ਵਿੱਚ ਸੁਰੱਖਿਆ ਬਣਾਈ ਰੱਖਣ ਲਈ ਚੰਡੀਗੜ੍ਹ ਪੁਲਿਸ ਦੇ ਯੋਗਦਾਨ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਨੇ ਅੱਤਵਾਦ ਦੇ ਦੌਰ ਦੌਰਾਨ ਚੰਡੀਗੜ੍ਹ ਵਿੱਚ ਪੈਦਾ ਹੋਈਆਂ ਚੁਣੌਤੀਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਭਾਵੇਂ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿੱਚ ਵਸਿਆ ਇੱਕ ਯੋਜਨਾਬੱਧ ਸ਼ਹਿਰ ਹੈ, ਪਰ ਅੱਤਵਾਦ ਦੇ ਦੌਰ ਦੌਰਾਨ ਇਹ ਵੀ ਇਸ ਤੋਂ ਅਛੂਤਾ ਨਹੀਂ ਰਿਹਾ। ਉਸ ਮੁਸ਼ਕਲ ਸਮੇਂ ਵਿੱਚ ਚੰਡੀਗੜ੍ਹ ਪੁਲਿਸ ਨੇ ਬਹਾਦਰੀ ਅਤੇ ਦਲੇਰੀ ਨਾਲ ਮੁਕਾਬਲਾ ਕਰਦਿਆਂ ਨਾ ਸਿਰਫ਼ ਸ਼ਹਿਰ, ਸਗੋਂ ਪੂਰੇ ਦੇਸ਼ ਦੀ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ। ਅਮਿਤ ਸ਼ਾਹ ਨੇ ਕਿਹਾ ਕਿ 1 ਨਵੰਬਰ 1966 ਤੋਂ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੋਣ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੋਵਾਂ ਦੀ ਸਾਂਝੀ ਰਾਜਧਾਨੀ ਵਜੋਂ ਸੇਵਾਵਾਂ ਨਿਭਾ ਰਿਹਾ ਹੈ। ਦੋਵਾਂ ਸੂਬਿਆਂ ਦੇ ਸੰਵਿਧਾਨਕ ਅਦਾਰੇ, ਮੁੱਖ ਮੰਤਰੀ ਅਤੇ ਸੀਨੀਅਰ ਅਧਿਕਾਰੀ ਵੀ ਇੱਥੇ ਸਥਿਤ ਹਨ। ਇਸ ਕਰਕੇ ਚੰਡੀਗੜ੍ਹ ਦੀ ਪ੍ਰਸ਼ਾਸਨਿਕ ਅਤੇ ਸੁਰੱਖਿਆ ਪੱਖੋਂ ਵਿਸ਼ੇਸ਼ ਮਹੱਤਤਾ ਹੈ।

ਗ੍ਰਹਿ ਮੰਤਰੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਪੁਲਿਸ ਅਤੇ ਹਰਿਆਣਾ ਪੁਲਿਸ ਨਾਲ ਮਿਲ ਕੇ ਟ੍ਰਾਈਸਿਟੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਦੱਸਿਆ ਕਿ 6,000 ਤੋਂ ਵੱਧ ਕਰਮਚਾਰੀਆਂ ਵਾਲੀ ਚੰਡੀਗੜ੍ਹ ਪੁਲਿਸ ਵਿੱਚ ਕ੍ਰਾਈਮ ਵਿੰਗ, ਆਪ੍ਰੇਸ਼ਨਜ਼ ਸੈੱਲ, ਸੁਰੱਖਿਆ ਵਿੰਗ, ਟ੍ਰੈਫਿਕ ਪੁਲਿਸ ਅਤੇ ਪੀਸੀਆਰ ਪੁਲਿਸ ਵਰਗੀਆਂ ਇਕਾਈਆਂ ਸ਼ਾਮਲ ਹਨ। ਇਹ ਸਾਰੇ ਵਿੰਗ ਆਪਣੀ ਜ਼ਿੰਮੇਵਾਰੀ ਬਿਹਤਰੀਨ ਢੰਗ ਨਾਲ ਨਿਭਾ ਰਹੇ ਹਨ ਅਤੇ ਦੇਸ਼ ਭਰ ਵਿੱਚ ਆਪਣੀ ਕਾਰਗੁਜ਼ਾਰੀ ਦੇ ਮਾਪਦੰਡ ਸਥਾਪਤ ਕਰ ਰਹੇ ਹਨ। ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਵੀ ਚੰਡੀਗੜ੍ਹ ਪੁਲਿਸ ਦੇ 60 ਸਾਲਾਂ ਦੇ ਸਫ਼ਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਨੇ ਛੇ ਦਹਾਕਿਆਂ ਤੋਂ ਸਮਰਪਣ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਡਾਇਮੰਡ ਜੁਬਲੀ ਮੌਕੇ ਰਾਸ਼ਟਰਪਤੀ ਪੁਲਿਸ ਕਲਰ ਨਾਲ ਸਨਮਾਨਿਤ ਹੋਣਾ ਇਸ ਪੁਲਿਸ ਬਲ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments