Homeਪੰਜਾਬਯੁੱਧ ਨਸ਼ਿਆਂ ਵਿਰੁੱਧ - ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 02...

ਯੁੱਧ ਨਸ਼ਿਆਂ ਵਿਰੁੱਧ – ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 02 ਮੁਲਜ਼ਮ ਗ੍ਰਿਫਤਾਰ

War Against Drugs: Two Cases Registered in Moonak Sub-Division, Two Accused Arrested

ਮੂਨਕ, 01 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 26.10.2026 ਤੋਂ 01.11.2026 ਤੱਕ 27 ਐਨ.ਡੀ.ਪੀ.ਐਸ ਤਹਿਤ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਕੇਸਾਂ ਵਿੱਚ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਪੁਲਿਸ ਵੱਲੋਂ ਭਗੌੜੇ, ਐਨ.ਡੀ.ਪੀ.ਐਸ ਐਕਟ ਦੇ ਕੇਸ ਦੇ 01 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਟਰੈਫਿਕ ਚਲਾਣ 68 ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 48 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 02 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।  ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments