Homeਪਟਿਆਲਾ ਅਪਡੇਟਪੀ.ਐੱਮ. ਸ਼੍ਰੀ ਸਰਕਾਰੀ ਸਕੂਲ ਘਨੌਰ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆ, ਜਿਸ...

ਪੀ.ਐੱਮ. ਸ਼੍ਰੀ ਸਰਕਾਰੀ ਸਕੂਲ ਘਨੌਰ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆ, ਜਿਸ ਨੇ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਕਰਵਾਈ ਹਵਾਈ ਯਾਤਰਾ 

PM SHRI Government School, Ghanour, becomes the first government school in the district to offer air travel opportunities to meritorious students as a reward for academic excellence.

ਘਨੌਰ , 2 ਨਵੰਬਰ, 2026 (ਛਤਰਪਾਲ ਸਿੰਘ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਅਤੇ ਵਿਧਾਇਕ ਗੁਰਲਾਲ ਸਿੰਘ ਘਨੌਰ ਦੀ ਨੁਮਾਇੰਦਗੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਖੁਰਾਣਾ ਦੀ ਦੇਖ-ਰੇਖ ਹੇਠ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਨੇ ਇੱਕ ਵਿਲੱਖਣ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣ ਗਿਆ ਹੈ, ਜਿਸ ਨੇ ਆਪਣੇ 50 ਮੈਰੀਟੋਰੀਅਸ ਵਿਦਿਆਰਥੀਆਂ ਨੂੰ ਹਵਾਈ ਯਾਤਰਾ ਕਰਵਾਈ।

ਟੂਰ ਇੰਚਾਰਜ ਦੌਲਤ ਰਾਮ ਨੇ ਦੱਸਿਆ ਕਿ ਪੀ.ਐੱਮ. ਸ਼੍ਰੀ ਗ੍ਰਾਂਟ ਅਧੀਨ ਪ੍ਰਾਪਤ ਐਕਸਪੋਜ਼ਰ ਵਿਜ਼ਿਟ ਲਈ ਵਿਸ਼ੇਸ਼ ਗ੍ਰਾਂਟ ਤਹਿਤ ਛੇ ਦਿਨਾਂ ਦਾ ਵਿਦਿਅਕ ਟੂਰ ਕਰਵਾਇਆ ਗਿਆ। ਸਕੂਲ ਦੇ ਡੀ.ਡੀ.ਓ. ਰਾਜਵਿੰਦਰ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ ਨੇ ਦਿੱਲੀ, ਦੇਹਰਾਦੂਨ, ਜਿਮ ਕਾਰਬੇਟ ਨੈਸ਼ਨਲ ਪਾਰਕ ਅਤੇ ਨੈਨੀਤਾਲ ਦੀ ਯਾਤਰਾ ਨੂੰ ਮਨਜ਼ੂਰੀ ਦਿੱਤੀ। ਇਸ ਟੂਰ ਦੌਰਾਨ 41 ਲੜਕੀਆਂ ਅਤੇ 9 ਲੜਕਿਆਂ ਸਮੇਤ 50 ਵਿਦਿਆਰਥੀਆਂ ਨੇ ਦਿੱਲੀ ਤੋਂ ਦੇਹਰਾਦੂਨ ਤੱਕ ਹਵਾਈ ਸਫ਼ਰ ਕੀਤਾ। ਵਿਦਿਆਰਥੀਆਂ ਦੀ ਚੋਣ ਪਿਛਲੀ ਜਮਾਤ ਦੇ ਅੰਕਾਂ ਦੇ ਆਧਾਰ ‘ਤੇ ਲੈਕਚਰਾਰ ਕਰਮਜੀਤ ਕੌਰ ਵੱਲੋਂ ਤਿਆਰ ਕੀਤੀ ਮੈਰਿਟ ਸੂਚੀ ਅਨੁਸਾਰ ਕੀਤੀ ਗਈ। ਯਾਤਰਾ ਦੌਰਾਨ ਵਿਦਿਆਰਥੀਆਂ ਨੇ ਦੇਹਰਾਦੂਨ ਵਿਖੇ ਰੌਬਰਜ਼ ਕੇਵ ਅਤੇ ਫੋਰੈਸਟ ਰਿਸਰਚ ਇੰਸਟੀਚਿਊਟ ਦੇ ਅਜਾਇਬ ਘਰਾਂ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਜਿਮ ਕਾਰਬੇਟ ਨੈਸ਼ਨਲ ਪਾਰਕ ਵਿੱਚ ਜੀਪ ਸਫ਼ਾਰੀ ਦਾ ਆਨੰਦ ਮਾਣਿਆ ਅਤੇ ਰਾਮਨਗਰ ਵਿਖੇ ਹਨੂੰਮਾਨ ਧਾਮ ਦੇ ਦਰਸ਼ਨ ਕੀਤੇ। ਨੈਨੀਤਾਲ ਵਿਖੇ ਭੀਮਤਾਲ, ਨੌਕੁਚੀਆਤਾਲ ਅਤੇ ਨੈਨੀ ਝੀਲ ਵਿੱਚ ਬੋਟਿੰਗ ਸਮੇਤ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਦਾ ਆਨੰਦ ਲਿਆ।

ਟੂਰ ਦੀ ਅਗਵਾਈ ਸਕੂਲ ਇੰਚਾਰਜ ਗੁਰਸਰਨ ਕੌਰ ਅਤੇ ਲੈਕਚਰਾਰ ਦੌਲਤ ਰਾਮ ਨੇ ਕੀਤੀ। ਲੈਕਚਰਾਰ ਸੰਦੀਪ ਕੌਰ ਸੰਧੂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਖਾਣ-ਪੀਣ ਅਤੇ ਰਿਹਾਇਸ਼ ਲਈ ਸਰਕਾਰੀ ਹਦਾਇਤਾਂ ਅਨੁਸਾਰ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਕੰਪਿਊਟਰ ਫੈਕਲਟੀ ਰਾਕੇਸ਼ ਕੁਮਾਰ ਅਤੇ ਮੈਡਮ ਰਿੰਪਲ ਨੇ ਸਹਾਇਕ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਵਿਦਿਆਰਥੀਆਂ ਦੇ ਅਨੁਸ਼ਾਸਨ ਅਤੇ ਸਹਿਯੋਗੀ ਰਵੱਈਏ ਦੀ ਸ਼ਲਾਘਾ ਕੀਤੀ। ਸਕੂਲ ਇੰਚਾਰਜ ਗੁਰਸਰਨ ਕੌਰ ਨੇ ਇਸ ਸਫ਼ਲ ਉਪਰਾਲੇ ਲਈ ਜ਼ਿਲ੍ਹਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਪਟਿਆਲਾ, ਸਮੂਹ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ, ਨਗਰ ਪੰਚਾਇਤ ਘਨੌਰ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਉਪਰਾਲਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਵਾਲਾ ਪ੍ਰੇਰਨਾਦਾਇਕ ਕਦਮ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments