ਅੰਮ੍ਰਿਤਸਰ, 7 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : 8 ਅਕਤੂਬਰ 2025 ਨੂੰ ਹੋਣ ਵਾਲੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਵੇਰੇ 10 ਵਜੇ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ।
ਨਗਰ ਕੀਰਤਨ ਦਾ ਰੂਟ ਇਸ ਪ੍ਰਕਾਰ ਹੈ: ਪਲਾਜ਼ਾ ਘੰਟਾ ਘਰ, ਜਲਿਆਂਵਾਲਾ ਬਾਗ, ਘੀ ਮੰਡੀ ਚੌਕ, ਸ਼ੇਰਾ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖਜ਼ਾਨਾ ਗੇਟ, ਗੇਟ ਹਕੀਮਾ, ਭਗਤਾ ਵਾਲਾ ਚੌਕ, ਚਾਟੀ ਵਿੰਡ ਗੇਟ, ਸੁਲਤਾਨਵਿੰਡ ਗੇਟ ਅਤੇ ਦੁਬਾਰਾ ਘੀ ਮੰਡੀ ਚੌਕ ਤੋਂ ਹੁੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।
SGPC ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਬਦ ਕੀਰਤਨ ਸਮਾਗਮ ਹੋਵੇਗਾ, ਰਾਗੀ ਜੱਥੇ ਪਹੁੰਚ ਰਹੇ ਹਨ। ਜੋ ਆਪਣੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਕੱਲ ਗੁਰਪੂਰਬ ਵਾਲੇ ਦਿਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਵਿਸ਼ੇਸ਼ ਸਜਾਵਟ ਕੀਤੀ ਜਾ ਰਹੀ ਹੈ ਅਤੇ ਰਾਤ ਨੂੰ ਆਤਿਸ਼ਬਾਜ਼ੀ ਵੀ ਹੋਵੇਗੀ।








