Homeਪੰਜਾਬਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ 21...

ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ 21 ਨਵੰਬਰ ਨੂੰ ਲਗਾਈ ਜਾਵੇਗੀ ਵਿਸ਼ੇਸ਼ ਲੋਕ ਅਦਾਲਤ

Special Lok Adalat to Be Organised on November 21 in Fatehgarh Sahib District and Sub-Divisional Courts to Facilitate Quick Dispute Resolution.

ਫ਼ਤਹਿਗੜ੍ਹ ਸਾਹਿਬ, 04 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ‘ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ’ ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਲਈ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਇਹ ਜਾਣਕਾਰੀ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ -ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ  ਨਿਰਭਓ ਸਿੰਘ ਗਿੱਲ ਨੇ ਦਿੱਤੀ। ਸ੍ਰੀ ਗਿੱਲ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ  ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਜਲਦੀ ਨਿਆਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਚੈੱਕ ਬਾਊਂਸ ਹੋਣ ਨਾਲ ਸਬੰਧਤ ਕਿਸੇ ਵਿਵਾਦ ਵਿੱਚ ਸ਼ਾਮਲ ਹੈ, ਤਾਂ ਉਹ ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਰੱਖ ਸਕਦਾ ਹੈ। ਲੋਕ ਅਦਾਲਤ ਦੁਆਰਾ ਦਿੱਤੇ ਗਏ ਫੈਸਲੇ ਵਿਰੁੱਧ ਅਪੀਲ ਕਰਨ ਜਾਂ ਹੋਰ ਬਹਿਸ ਕਰਨ ਦੀ ਕੋਈ ਵਿਵਸਥਾ ਨਹੀਂ ਹੈ; ਇਸਦਾ ਫੈਸਲਾ ਅੰਤਿਮ ਅਤੇ ਸਾਰਿਆਂ ‘ਤੇ ਲਾਗੂ ਹੁੰਦਾ ਹੈ। ਉਨ੍ਹਾਂ ਦੱਸਿਆ ਕਿ  12 ਦਸੰਬਰ 2026  ਨੂੰ  ਨੈਸ਼ਨਲ ਲੋਕ ਅਦਾਲਤ’  ਵੀ ਲਗਾਈ ਜਾਵੇਗੀ, ਜਿਸ ਵਿੱਚ ਹਰ ਤਰ੍ਹਾਂ ਦੇ ਦੀਵਾਨੀ (ਸਿਵਲ) ਮਾਮਲੇ ਅਤੇ ਉਹ ਕੇਸ ਸ਼ਾਮਲ ਹੋਣਗੇ ਜਿਨ੍ਹਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।

RELATED ARTICLES
- Advertisment -
Google search engine
Google search engine
Google search engine

Most Popular

Recent Comments