Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਹਰਿਆਣਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ,...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਹਰਿਆਣਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ, ਪਿਆਰ ਤੇ ਸਦਭਾਵਨਾ ਦਾ ਦਿੱਤਾ ਸੰਦੇਸ਼

Haryana Chief Minister Nayab Singh Saini Extends Diwali Greetings to State Residents, Urges Peace, Unity and Harmony.

ਚੰਡੀਗੜ੍ਹ, 8 ਨਵੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਸੂਬੇ ਦੇ ਸਮੂਹ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਸੰਦੇਸ਼ ਰਾਹੀਂ ਲੋਕਾਂ ਦੀ ਖੁਸ਼ਹਾਲੀ, ਸੁੱਖ-ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕਰਦਿਆਂ ਸਾਰਿਆਂ ਨੂੰ ਇਹ ਤਿਉਹਾਰ ਆਪਸੀ ਪਿਆਰ ਅਤੇ ਭਾਈਚਾਰੇ ਨਾਲ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਸਿਰਫ਼ ਰੌਸ਼ਨੀਆਂ ਦਾ ਤਿਉਹਾਰ ਨਹੀਂ, ਸਗੋਂ ਇਹ ਸਾਨੂੰ ਸੱਚਾਈ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਵੀ ਦਿੰਦੀ ਹੈ। ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਤਿਆਗ, ਮਰਿਆਦਾ, ਨੈਤਿਕਤਾ ਅਤੇ ਧਰਮ ਦੀ ਪਾਲਣਾ ਕਰਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਸਭ ਤੋਂ ਵੱਡਾ ਸੰਦੇਸ਼ ਬੁਰਾਈ ਉੱਤੇ ਚੰਗਿਆਈ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਹੈ। ਇਹ ਤਿਉਹਾਰ ਸਾਨੂੰ ਸਮਾਜ ਵਿੱਚੋਂ ਨਫ਼ਰਤ ਅਤੇ ਵੈਰ-ਵਿਰੋਧ ਦੂਰ ਕਰਕੇ ਪਿਆਰ, ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦਾ ਹੈ। ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਭਗਵਾਨ ਸ੍ਰੀ ਰਾਮ ਅਤੇ ਮਾਤਾ ਲਕਸ਼ਮੀ ਦੀ ਕਿਰਪਾ ਸੂਬੇ ਦੇ ਹਰ ਪਰਿਵਾਰ ’ਤੇ ਬਣੀ ਰਹੇ ਅਤੇ ਹਰ ਘਰ ਵਿੱਚ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਦਾ ਵਾਸ ਹੋਵੇ। ਉਨ੍ਹਾਂ ਲੋਕਾਂ ਨੂੰ ਮਿਲਜੁਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦਾ ਸੱਦਾ ਵੀ ਦਿੱਤਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments