Homeਹਰਿਆਣਾਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਵੱਲੋਂ ਚਾਰ ਅਨਾਜ...

ਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਵੱਲੋਂ ਚਾਰ ਅਨਾਜ ਮੰਡੀਆਂ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 9 ਨਵੰਬਰ: ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਹਥੀਨ, ਹੋਡਲ, ਹਸਨਪੁਰ ਅਤੇ ਪਲਵਲ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਚਾਲੂ ਫ਼ਸਲ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀ ਮਿਹਨਤ ਅਤੇ ਉਨ੍ਹਾਂ ਦੀ ਉਪਜ ਦਾ ਪੂਰਾ ਸਤਿਕਾਰ ਕਰਦੀ ਹੈ। ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਖ਼ਰੀਦਣਾ ਯਕੀਨੀ ਬਣਾਉਣਾ ਹੈ। ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ, ਉਨ੍ਹਾਂ ਦਾ ਸਨਮਾਨ ਕਾਇਮ ਰੱਖਣਾ ਅਤੇ ਆਰਥਿਕ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਸਰਵਉੱਚ ਪਹਿਲ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਗੇਟ ਪਾਸ ਬਣਵਾਉਣ ਤੋਂ ਲੈ ਕੇ ਫ਼ਸਲ ਦੀ ਵਿਕਰੀ, ਮਾਪ-ਤੋਲ, ਚੁਕਾਈ ਅਤੇ ਭੁਗਤਾਨ ਤੱਕ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮਕਸਦ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਖ਼ਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਤੇਜ਼ੀ ਬਣਾਈ ਰੱਖਣ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ। ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।

RELATED ARTICLES
- Advertisment -
Google search engine
Google search engine
Google search engine

Most Popular

Recent Comments