Homeਪਟਿਆਲਾ ਅਪਡੇਟਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਦਾ ਗੁਰਜੀਤ ਸਿੰਘ ਕੋਹਲੀ ਵੱਲੋਂ...

ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਦਾ ਗੁਰਜੀਤ ਸਿੰਘ ਕੋਹਲੀ ਵੱਲੋਂ ਨਿੱਘਾ ਸਵਾਗਤ

Gurjit Singh Kohli Extends a Warm Welcome to Chetan Singh Jauramajra and Harmeet Singh Pathanmajra.

ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ, ਭਾਜਪਾ ਦੇ ਸਿਰੋਪੇ ਭੇਟ ਕਰਕੇ ਕੀਤਾ ਸਨਮਾਨ

ਪਟਿਆਲਾ, 12 ਨਵੰਬਰ, 2026 (ਛਤਰਪਾਲ ਸਿੰਘ) : ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨੌਰ ਦੇ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਅਤੇ ਸਾਬਕਾ ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਪਟਿਆਲਾ ਦੇਹਾਤੀ ਤੋਂ ਸ. ਗੁਰਜੀਤ ਸਿੰਘ ਕੋਹਲੀ ਦੇ ਦਫ਼ਤਰ, 14 ਨਿਹਾਲ ਬਾਗ, ਪਟਿਆਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਗੁਰਜੀਤ ਸਿੰਘ ਕੋਹਲੀ ਨੇ ਦੋਵਾਂ ਆਗੂਆਂ ਨੂੰ ਭਾਰਤੀ ਜਨਤਾ ਪਾਰਟੀ ਦੇ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ. ਕੋਹਲੀ ਦੇ ਸਮਰਥਕ ਅਤੇ ਭਾਜਪਾ ਵਰਕਰ ਹਾਜ਼ਰ ਸਨ, ਜਿਨ੍ਹਾਂ ਵੱਲੋਂ ਵੀ ਦੋਵਾਂ ਆਗੂਆਂ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਸ. ਹਰਮੀਤ ਸਿੰਘ ਪਠਾਣਮਾਜਰਾ ਅਤੇ ਸ. ਚੇਤਨ ਸਿੰਘ ਜੌੜਾਮਾਜਰਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦਾ ਸਿਆਸੀ ਅਤੇ ਜਨਤਕ ਜੀਵਨ ਵਿੱਚ ਤਜਰਬਾ ਹੈ ਅਤੇ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਜ਼ਿਲ੍ਹੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।

ਸ. ਕੋਹਲੀ ਨੇ ਕਿਹਾ ਕਿ ਅੱਜ ਦੀ ਮਿਲਣੀ ਦੌਰਾਨ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਦੇਖਣ ਨੂੰ ਮਿਲਿਆ ਉਤਸ਼ਾਹ ਇਸ ਗੱਲ ਦਾ ਪ੍ਰਤੀਕ ਹੈ ਕਿ ਵਰਕਰ ਨਵੇਂ ਆਗੂਆਂ ਦਾ ਪਾਰਟੀ ਵਿੱਚ ਦਿਲੋਂ ਸਵਾਗਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਮਿਲ ਕੇ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦੋਵਾਂ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਪੰਜਾਬ ਤੇ ਪਟਿਆਲਾ ਦੇ ਲੋਕਾਂ ਦੀ ਸੇਵਾ ਕਰਦੇ ਰਹਿਣ। ਇਸ ਮੌਕੇ ਦੋਵਾਂ ਆਗੂਆਂ ਨੇ ਵੀ ਸ. ਗੁਰਜੀਤ ਸਿੰਘ ਕੋਹਲੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਦਿੱਤੇ ਗਏ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ। ਇਸ ਸਵਾਗਤੀ ਸਮਾਗਮ ਦੌਰਾਨ ਭਾਜਪਾ ਦੇ ਕਈ ਆਗੂ, ਵਰਕਰ ਅਤੇ ਸ. ਗੁਰਜੀਤ ਸਿੰਘ ਕੋਹਲੀ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments