Homeਪਟਿਆਲਾ ਅਪਡੇਟਨਗਰ ਨਿਗਮ ਦੇ 30 ਵਾਰਡਾਂ ਦੀ ਮੁੜ-ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ...

ਨਗਰ ਨਿਗਮ ਦੇ 30 ਵਾਰਡਾਂ ਦੀ ਮੁੜ-ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰਿਟਰਨਿੰਗ ਅਫ਼ਸਰ ਤਾਇਨਾਤ -ਏਡੀਸੀ (ਦਿਹਾਤੀ ਵਿਕਾਸ)-ਕਮ-ਏਡੀਈਓ ਸੁਨੀਲ

Returning Officer Appointed for Re-Elections in 30 Municipal Corporation Wards: ADC Sunil

ਪਟਿਆਲਾ, 13 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/176 ਅਤੇ 177 ਮਿਤੀ 23.10.2026, ਅਤੇ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/178 ਮਿਤੀ 02.11.2026 ਦੀ ਪਾਲਣਾ ਕਰਦਿਆਂ, ਅਨੁਲੱਗ-ਏ ਵਿੱਚ ਦਿੱਤੇ ਵੇਰਵਿਆਂ ਅਨੁਸਾਰ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ ਦੀ ਮੁੜ-ਚੋਣ ਕਰਵਾਉਣ ਲਈ ਚੋਣ ਸ਼ਡਿਊਲ ਨੋਟੀਫਾਈ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਏਡੀਸੀ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਲਈ ਰਿਟਰਨਿੰਗ ਅਫ਼ਸਰ ਤੇ ਸਹਾਇਕ ਰਿਟਰਨਿੰਗ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 1,4,6,12,14,15,16,22,26, 29, 32, 33, 34, 36 ਤੇ 37 ਲਈ ਰਿਟਰਨਿੰਗ ਅਫ਼ਸਰ ਏ ਐਮ ਡੀ, ਪੀ ਆਰ ਟੀ ਸੀ ਇੰਦਰਪਾਲ ਸਿੰਘ ਤੇ ਸਹਾਇਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਹਰਪ੍ਰੀਤ ਸਿੰਘ ਕਟਾਰੀਆ ਨੂੰ ਲਗਾਇਆ ਗਿਆ ਹੈ ਅਤੇ ਇਹ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਨਾਭਾ ਰੋਡ ਸਥਿਤ ਪੀ ਆਰ ਟੀ ਸੀ ਮੁੱਖ ਦਫਤਰ ਦੇ ਕਾਨਫਰੰਸ ਹਾਲ ਵਿਖੇ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਵਾਰਡ ਨੰਬਰ 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਲਈ ਰਿਟਰਨਿੰਗ ਅਫ਼ਸਰ ਖੁਸ਼ਦਿਲ ਸਿੰਘ ਡਿਪਟੀ ਕਮਿਸ਼ਨਰ ਆਬਕਾਰੀ (ਡਿਸਟਿਲਰੀ) ਅਤੇ ਸਹਾਇਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ) ਵਨੀਤ ਸਿੰਗਲਾ ਨੂੰ ਲਗਾਇਆ ਗਿਆ ਹੈ। ਉਨ੍ਹਾਂ ਵੱਲੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਫ਼ਤਰ ਉਪ ਕਮਿਸ਼ਨਰ ਆਬਕਾਰੀ, ਪਟਿਆਲਾ ਜੋਨ, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰੀਸ਼ਦ ਬਿਲਡਿੰਗ ਪਟਿਆਲਾ ਵਿਖੇ ਪ੍ਰਾਪਤ ਕੀਤੇ ਜਾਣਗੇ।
ਏਡੀਸੀ ਸੁਨੀਲ ਨੇ ਦੱਸਿਆ ਕਿ ਨਾਮਜ਼ਦਗੀ ਦਾਖਲ ਕਰਨ ਦਾ ਪਹਿਲਾ ਦਿਨ: ਸ਼ੁੱਕਰਵਾਰ, 13 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ) ਅਤੇ ਛੁੱਟੀਆਂ ਵਾਲੇ ਦਿਨ (ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਕੀਤੀ ਜਾਵੇਗੀ): ਸ਼ਨੀਵਾਰ, 14 ਨਵੰਬਰ 2026 (ਬੈਂਕ ਛੁੱਟੀ) ਐਤਵਾਰ, 15 ਨਵੰਬਰ 2026 ਸੋਮਵਾਰ, 16 ਨਵੰਬਰ 2026 (ਗਜ਼ਟਿਡ ਛੁੱਟੀ) ਹੋਵੇਗੀ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਦਾ ਦੂਜਾ ਦਿਨ: ਮੰਗਲਵਾਰ, 17 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ) ਅਤੇ ਨਾਮਜ਼ਦਗੀਆਂ ਦਾਖਲ ਕਰਨ ਦਾ ਤੀਜਾ ਦਿਨ: ਬੁੱਧਵਾਰ, 18 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ) ਹੋਵੇਗਾ। ਇਸ ਤੋਂ ਇਲਾਵਾ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ: ਵੀਰਵਾਰ, 19 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ) ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ: ਸ਼ੁੱਕਰਵਾਰ, 20 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ) ਹੋਵੇਗੀ।
ਏਡੀਸੀ ਸੁਨੀਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ: ਸ਼ਨੀਵਾਰ, 21 ਨਵੰਬਰ 2026 (ਦੁਪਹਿਰ 3:00 ਵਜੇ ਤੱਕ) ਅਤੇ ਵੋਟਾਂ ਪੈਣ ਦੀ ਮਿਤੀ: ਸ਼ਨੀਵਾਰ, 28 ਨਵੰਬਰ 2026 (ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ) ਹੋਵੇਗੀ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਨਿਰਧਾਰਤ ਹਲਫ਼ੀਆ ਬਿਆਨ ਦੇਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਉਮੀਦਵਾਰ ਕਿਸੇ ਸਿਆਸੀ ਪਾਰਟੀ ਵੱਲੋਂ ਖੜ੍ਹਾ ਕੀਤਾ ਗਿਆ ਹੈ, ਤਾਂ ਸਬੰਧਤ ਸਿਆਸੀ ਪਾਰਟੀ ਦਾ ਅਧਿਕਾਰ ਪੱਤਰ ਵੀ ਨੱਥੀ ਕਰਨਾ ਹੋਵੇਗਾ। ਉਮੀਦਵਾਰਾਂ ਦੇ ਕੇ.ਵਾਈ.ਸੀ. ਵੇਰਵੇ ਜ਼ਿਲ੍ਹਿਆਂ ਦੀਆਂ ਵੈੱਬਸਾਈਟਾਂ ‘ਤੇ ਅਪਲੋਡ ਕੀਤੇ ਜਾਣਗੇ। ਇਹ ਚੋਣਾਂ ਈ.ਵੀ.ਐਮਜ਼. ਰਾਹੀਂ ਕਰਵਾਈਆਂ ਜਾਣਗੀਆਂ।ੳੇਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿੱਚ 123 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਕਮਿਸ਼ਨ ਵੱਲੋਂ ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰ ਵਾਸਤੇ ਖਰਚੇ ਦੀ ਹੱਦ 4,00,000 ਰੁਪਏ ਅਤੇ ਨਗਰ ਕੌਂਸਲਾਂ (ਕਲਾਸ-II) ਲਈ 2,30,000 ਰੁਪਏ ਨੋਟੀਫਾਈ ਕੀਤੀ ਗਈ ਹੈ। ਮਾਣਯੋਗ ਹਾਈ ਕੋਰਟ ਵੱਲੋਂ ਮੁੜ-ਚੋਣ ਕਰਵਾਉਣ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਲਈ ਇੱਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਏਡੀਸੀ (ਦਿਹਾਤੀ ਵਿਕਾਸ)-ਕਮ-ਏਡੀਈਓ ਸੁਨੀਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਸਬੰਧਤ ਨਗਰ ਨਿਗਮ ਦੇ ਸਮੁੱਚੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments