Homeਪੰਜਾਬਜਨਗਣਨਾ-2027 ਦੇ ਦੂਜੇ ਪੜਾਅ ਲਈ ਭਵਾਨੀਗੜ੍ਹ ਵਿੱਚ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਜ਼ਿੰਮੇਵਾਰੀਆਂ...

ਜਨਗਣਨਾ-2027 ਦੇ ਦੂਜੇ ਪੜਾਅ ਲਈ ਭਵਾਨੀਗੜ੍ਹ ਵਿੱਚ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ

Supervisors and enumerators in Bhawanigarh assigned duties for the second phase of Census 2027 to ensure smooth and accurate data collection.

ਭਵਾਨੀਗੜ੍ਹ, 13 ਨਵੰਬਰ, 2026 (ਛਤਰਪਾਲ ਸਿੰਘ ) : ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਆਬਾਦੀ ਦੀ ਗਿਣਤੀ ਲਈ ਤਿਆਰੀਆਂ ਦੇ ਸਬੰਧ ਵਿੱਚ ਅੱਜ ਭਵਾਨੀਗੜ੍ਹ ਵਿਖੇ ਜਨਗਣਨਾ ਚਾਰਜ ਅਫ਼ਸਰ-ਕਮ-ਤਹਿਸੀਲਦਾਰ ਨਿਤਿਨ ਸਹੋਤਾ ਦੀ ਰਹਿਨੁਮਾਈ ਹੇਠ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜਨਗਣਨਾ ਡਿਊਟੀ ਲਈ ਤਾਇਨਾਤ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੇ ਨਿਯੁਕਤੀ/ਡਿਊਟੀ ਪੱਤਰ ਵੰਡੇ ਗਏ। ਮੀਟਿੰਗ ਦੌਰਾਨ ਆਬਾਦੀ ਦੀ ਗਿਣਤੀ ਦਾ ਕੰਮ ਸੁਚਾਰੂ ਢੰਗ ਨਾਲ, ਸਹੀ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਨਿਤਿਨ ਸਹੋਤਾ ਨੇ ਕਿਹਾ ਕਿ ਜਨਗਣਨਾ ਦੌਰਾਨ ਅੰਕੜਿਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਹਰ ਪਰਿਵਾਰ ਤੋਂ ਪ੍ਰਾਪਤ ਜਾਣਕਾਰੀ ਨੂੰ ਧਿਆਨ ਨਾਲ ਦਰਜ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਿਣਤੀਕਾਰ ਆਪਣੇ ਨਿਰਧਾਰਤ ਖੇਤਰ ਵਿੱਚ ਘਰ-ਘਰ ਪਹੁੰਚ ਯਕੀਨੀ ਬਣਾਉਣ ਅਤੇ ਦਰਜ ਕੀਤੀ ਜਾਣਕਾਰੀ ਦੀ ਜਾਂਚ ਕਰਨ, ਤਾਂ ਜੋ ਕੋਈ ਵੀ ਪਰਿਵਾਰ ਜਾਂ ਯੋਗ ਵਿਅਕਤੀ ਗਿਣਤੀ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਸੁਪਰਵਾਈਜ਼ਰਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਅਧੀਨ ਗਿਣਤੀਕਾਰਾਂ ਨਾਲ ਨਿਯਮਿਤ ਤਾਲਮੇਲ ਰੱਖਣ, ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣ ਅਤੇ ਮੈਦਾਨੀ ਪੱਧਰ ’ਤੇ ਪੇਸ਼ ਆਉਣ ਵਾਲੀਆਂ ਦਿੱਕਤਾਂ ਤੋਂ ਸਮੇਂ ਸਿਰ ਤਹਿਸੀਲ ਦਫ਼ਤਰ ਨੂੰ ਜਾਣੂ ਕਰਵਾਉਣ। ਗਿਣਤੀ ਦੌਰਾਨ ਪ੍ਰਾਪਤ ਜਾਣਕਾਰੀ ਦੀ ਗੁਪਤਤਾ ਬਣਾਈ ਰੱਖਣ ਅਤੇ ਜਨਗਣਨਾ ਸਬੰਧੀ ਨਿਰਧਾਰਤ ਹਦਾਇਤਾਂ ਦੀ ਪਾਲਣਾ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਤਹਿਸੀਲਦਾਰ ਨੇ ਜਨਗਣਨਾ ਡਿਊਟੀ ਲਈ ਤਾਇਨਾਤ ਅਮਲੇ ਨੂੰ ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਤਹਿਸੀਲ ਭਵਾਨੀਗੜ੍ਹ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਬਾਦੀ ਦੀ ਗਿਣਤੀ ਦੌਰਾਨ ਗਿਣਤੀਕਾਰਾਂ ਨੂੰ ਸਹਿਯੋਗ ਦੇਣ ਅਤੇ ਮੰਗੀ ਗਈ ਜਾਣਕਾਰੀ ਸਹੀ ਤੇ ਪੂਰੀ ਮੁਹੱਈਆ ਕਰਵਾਉਣ।
RELATED ARTICLES
- Advertisment -
Google search engine
Google search engine
Google search engine

Most Popular

Recent Comments