Homeਪਟਿਆਲਾ ਅਪਡੇਟਪੰਜਾਬੀ ਯੂਨੀਵਰਸਿਟੀ ਦੇ ਯੁਵਕ ਮੇਲੇ 2026 ਵਿੱਚ ਜਨ-ਗਣਨਾ ਫੇਜ਼-2 ਬਾਰੇ ਜਾਗਰੂਕਤਾ ਲਈ...

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਮੇਲੇ 2026 ਵਿੱਚ ਜਨ-ਗਣਨਾ ਫੇਜ਼-2 ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਸਟਾਲ ਸਥਾਪਿਤ

Special Awareness Stall at Punjabi University Youth Festival Highlights Key Information About Census 2026 Phase 2.

ਪਟਿਆਲਾ, 14 ਨਵੰਬਰ, 2026 (ਛਤਰਪਾਲ ਸਿੰਘ ) : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਚੱਲ ਰਹੇ ਸਲਾਨਾ ਯੁਵਕ ਮੇਲੇ (ਯੂਥ ਫੈਸਟੀਵਲ) ਦੌਰਾਨ ਦੇਸ਼ ਦੀ ਆਗਾਮੀ ਮਰਦਮਸ਼ੁਮਾਰੀ ਦੇ ਦੂਜੇ ਪੜਾਅ (Census Phase-2: Population Enumeration) ਦੇ ਸਬੰਧ ਵਿੱਚ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਪ੍ਰਚਾਰ ਸਟਾਲ ਲਗਾਇਆ ਗਿਆ ਹੈ। ਇਸ ਸਟਾਲ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਜਨਗਣਨਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਅਤੇ ਇਸ ਰਾਸ਼ਟਰੀ ਮੁਹਿੰਮ ਵਿੱਚ ਹਰ ਨਾਗਰਿਕ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਹੈ। ਇਸ ਦੌਰਾਨ ਸੈਂਸਸ ਵਿਭਾਗ ਦੇ ਅਧਿਕਾਰੀ ਸ੍ਰੀ ਅੰਕੁਸ਼ ਸ਼ਰਮਾ, ਐਸ.ਆਈ. ਗ੍ਰੇਡ-1, ਪ੍ਰੋ. ਵਿਸ਼ਾਲ ਗੋਇਲ, ਡਾਇਰੈਕਟਰ, ਪੰਜਾਬੀ ਯੂਨੀਵਰਸਿਟੀ ,ਪਟਿਆਲਾ, ਸੈਂਸਜ ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ ਅਤੇ ਸਪੈਸ਼ਲ ਚਾਰਜ ਸੈਂਸਜ ਅਫਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਮਨਪ੍ਰੀਤ ਸਿੰਘ ਬੁੜੈਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਸਟਾਲ ‘ਤੇ ਪਹੁੰਚ ਕੇ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।
ਇਸ ਸਟਾਲ ਰਾਹੀਂ ਯੁਵਕ ਮੇਲੇ ਵਿੱਚ ਪਹੁੰਚ ਰਹੇ ਹਜ਼ਾਰਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਦਰਸ਼ਕਾਂ ਨੂੰ ਮਰਦਮਸ਼ੁਮਾਰੀ ਦੀਆਂ ਮਹੱਤਵਪੂਰਨ ਮਿਤੀਆਂ ਬਾਰੇ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਨਗਣਨਾ ਦੇ ਇਸ ਪੜਾਅ ਤਹਿਤ ਸੈਲਫ ਐਨੂਮਰੇਸ਼ਨ ( website: se.census.gov.in ਤੇ ਖੁਦ ਜਨਗਣਨਾ ਫਾਰਮ ਭਰਨ) ਦੀ ਪ੍ਰਕਿਰਿਆ 16.11.2026 ਤੋਂ 30.11.2026 ਤੱਕ ਚੱਲੇਗੀ। ਇਸ ਤੋਂ ਬਾਅਦ, ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਮਰਦਮਸ਼ੁਮਾਰੀ (Door to Door Census) ਦੀ ਮੁਹਿੰਮ 01.12.2026 ਤੋਂ 04.01.2027 ਤੱਕ ਚਲਾਈ ਜਾਵੇਗੀ। ਸਟਾਲ ‘ਤੇ ਮੌਜੂਦ ਅਧਿਕਾਰੀਆਂ ਅਤੇ ਵਾਲੰਟੀਅਰਾਂ ਵੱਲੋਂ ਨੌਜਵਾਨਾਂ ਨੂੰ ਜਾਗਰੂਕਤਾ ਸਮੱਗਰੀ (ਪੈਂਫਲੇਟ ਅਤੇ ਬਰੋਸ਼ਰ) ਵੰਡੀ ਜਾ ਰਹੀ ਹੈ ਤਾਂ ਜੋ ਉਹ ਇਹਨਾਂ ਮਿਤੀਆਂ ਦੌਰਾਨ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਸਹੀ ਅੰਕੜੇ ਦਰਜ ਕਰਵਾਉਣ ਲਈ ਪ੍ਰੇਰਿਤ ਕਰ ਸਕਣ। ਸੈਂਸਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਰਦਮਸ਼ੁਮਾਰੀ ਦਾ ਦੂਜਾ ਪੜਾਅ ਦੇਸ਼ ਦੇ ਭਵਿੱਖ ਦੀਆਂ ਯੋਜਨਾਵਾਂ, ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਉਲੀਕਣ ਲਈ ਬੇਹੱਦ ਮਹੱਤਵਪੂਰਨ ਹੈ। ਨੌਜਵਾਨ ਦੇਸ਼ ਦੀ ਤਬਦੀਲੀ ਦੇ ਸਭ ਤੋਂ ਵੱਡੇ ਵਾਹਕ ਹਨ, ਇਸ ਲਈ ਯੂਥ ਫੈਸਟੀਵਲ ਵਰਗਾ ਪਲੇਟਫਾਰਮ ਇਸ ਰਾਸ਼ਟਰੀ ਕਾਰਜ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬਹੁਤ ਸਾਰਥਕ ਸਿੱਧ ਹੋ ਰਿਹਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਮੇਲੇ ਵਿੱਚ ਆਏ ਪਤਵੰਤੇ ਸੱਜਣਾਂ ਵੱਲੋਂ ਵੀ ਇਸ ਵਿਲੱਖਣ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਵਿਭਾਗ ਵੱਲੋਂ ਸਮੂਹ ਨੌਜਵਾਨਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮਰਦਮਸ਼ੁਮਾਰੀ ਫੇਜ਼-2 ਦੀਆਂ ਇਹਨਾਂ ਮਿਤੀਆਂ ਨੂੰ ਨੋਟ ਰੱਖਣ ਅਤੇ ਗਣਨਾਕਾਰਾਂ (enumerators) ਨੂੰ ਸਹੀ ਅਤੇ ਮੁਕੰਮਲ ਜਾਣਕਾਰੀ ਦੇ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ।
RELATED ARTICLES
- Advertisment -
Google search engine
Google search engine
Google search engine

Most Popular

Recent Comments