Homeਹਰਿਆਣਾਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਪਿਪਲੀ ਅਨਾਜ ਮੰਡੀ ਦਾ ਕੀਤਾ ਦੌਰਾ, ਝੋਨੇ...

ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਪਿਪਲੀ ਅਨਾਜ ਮੰਡੀ ਦਾ ਕੀਤਾ ਦੌਰਾ, ਝੋਨੇ ਦੀ ਖਰੀਦ ਦੇ ਕੰਮਾਂ ਬਾਰੇ ਲਈ ਜਾਣਕਾਰੀ

Haryana Agriculture Minister Shyam Singh Rana visits Pipli Grain Market to review paddy procurement arrangements and assess the progress of purchasing operations.

ਚੰਡੀਗੜ੍ਹ, 14 ਨਵੰਬਰ, 2026 (ਸੰਜੀਵ ਸ਼ਰਮਾ) :  ਸੂਬੇ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੀ ਪਿਪਲੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਦੇ ਕੰਮਾਂ ਬਾਰੇ ਜਾਣਕਾਰੀ ਲਈ। ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮਾਂ ਵਿੱਚ ਮੋਹਰੀ ਰਹਿਣ ਲਈ ਪਿਪਲੀ ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸੈਣੀ ਅਤੇ ਪਿਪਲੀ ਅਨਾਜ ਮੰਡੀ ਦੇ ਆੜ੍ਹਤੀਆਂ ਤੇ ਮੰਡੀ ਐਸੋਸੀਏਸ਼ਨ ਨੂੰ ਵਧਾਈ ਦਿੱਤੀ। ਖੇਤੀਬਾੜੀ ਮੰਤਰੀ ਨੇ ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸੈਣੀ ਤੋਂ ਝੋਨੇ ਦੀ ਖਰੀਦ ਦੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ 72 ਘੰਟਿਆਂ ਦੇ ਅੰਦਰ ਕਰ ਦਿੱਤੀ ਗਈ ਹੈ। ਪਿਪਲੀ ਮੰਡੀ ਨੇ ਖਰੀਦ ਅਤੇ ਝੋਨੇ ਦੀ ਚੁਕਾਈ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਕੋਲ ਆੜ੍ਹਤੀਆਂ ਨੇ ਮੰਡੀ ਵਿੱਚ ਸਰ੍ਹੋਂ ਅਤੇ ਸੂਰਜਮੁਖੀ ਦੀ ਖਰੀਦ ਕਰਨ ਦੀ ਮੰਗ ਰੱਖੀ। ਇਸ ‘ਤੇ ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਪਿਪਲੀ ਮੰਡੀ ਵਿੱਚ ਸਰ੍ਹੋਂ ਅਤੇ ਸੂਰਜਮੁਖੀ ਦੀ ਖਰੀਦ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਆੜ੍ਹਤੀਆਂ ਅਤੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਦੇ ਸਾਹਮਣੇ ਕਿਸਾਨ ਰੈਸਟ ਹਾਊਸ ਬਣਾਉਣ ਦੀ ਮੰਗ ਰੱਖੀ। ਇਸ ‘ਤੇ ਖੇਤੀਬਾੜੀ ਮੰਤਰੀ ਨੇ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਮੰਗ ‘ਤੇ ਵੀ ਵਿਚਾਰ ਕਰਕੇ ਇਸ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ‘ਤੇ ਵੀ ਵਿਚਾਰ ਕੀਤਾ ਅਤੇ ਉਨ੍ਹਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਿਪਲੀ ਮਾਰਕੀਟ ਕਮੇਟੀ ਦੇ ਚੇਅਰਮੈਨ ਸਤੀਸ਼ ਕੁਮਾਰ, ਜ਼ਿਲ੍ਹਾ ਅਨਾਜ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਧਰਮਪਾਲ ਮਥਾਨਾ, ਮਾਰਕੀਟ ਕਮੇਟੀ ਪਿਪਲੀ ਦੇ ਵਾਈਸ ਚੇਅਰਮੈਨ ਅਮੀਰਚੰਦ ਸਮੇਤ ਹੋਰ ਆੜ੍ਹਤੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments