Homeਪੰਜਾਬਸੁਨੀਲ ਜਾਖੜ ਦੀ ਸਿਆਸਤ ਵਿੱਚ ਐਂਟਰੀ ਕਿਵੇਂ ਹੋਈ? ਖੁਦ ਕੀਤਾ ਜ਼ਿੰਦਗੀ ਨਾਲ...

ਸੁਨੀਲ ਜਾਖੜ ਦੀ ਸਿਆਸਤ ਵਿੱਚ ਐਂਟਰੀ ਕਿਵੇਂ ਹੋਈ? ਖੁਦ ਕੀਤਾ ਜ਼ਿੰਦਗੀ ਨਾਲ ਜੁੜੇ ਅਹਿਮ ਖੁਲਾਸੇ

Sunil Jakhar reveals how family circumstances led him into politics and why he considers himself a misfit while carrying forward his father Balram Jakhar’s political legacy.

ਚੰਡੀਗੜ੍ਹ, 15 ਨਵੰਬਰ 2026 (ਗੁਰਮੀਤ ਸਿੰਘ ਤੁੰਗ): ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਸਿਆਸਤਦਾਨ ਸੁਨੀਲ ਜਾਖੜ ਨੇ ਆਪਣੀ ਸਿਆਸੀ ਜ਼ਿੰਦਗੀ ਦੀ ਸ਼ੁਰੂਆਤ ਅਤੇ ਪਰਿਵਾਰਕ ਪਿਛੋਕੜ ਬਾਰੇ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸ਼ੁਰੂ ਤੋਂ ਹੀ ਸਿਆਸਤ ਵਿੱਚ ਆਉਣ ਦੀ ਕੋਈ ਖਾਸ ਇੱਛਾ ਨਹੀਂ ਸੀ, ਪਰ ਪਰਿਵਾਰਕ ਹਾਲਾਤਾਂ ਕਾਰਨ ਉਨ੍ਹਾਂ ਨੂੰ ਸਿਆਸਤ ਵਿੱਚ ਕਦਮ ਰੱਖਣਾ ਪਿਆ। ਸੁਨੀਲ ਜਾਖੜ ਨੇ ਆਪਣੀ ਜ਼ਿੰਦਗੀ ਦੇ ਨਿੱਜੀ ਤਜਰਬੇ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਹ ਕਿਹੜੇ ਹਾਲਾਤਾਂ ਵਿੱਚ ਅਤੇ ਕਦੋਂ ਸਿਆਸਤ ਨਾਲ ਜੁੜੇ।

ਜਾਖੜ ਨੇ ਇਹ ਵੀ ਕਿਹਾ ਕਿ ਉਹ ਖੁਦ ਨੂੰ ਸਿਆਸਤ ਲਈ ਪੂਰੀ ਤਰ੍ਹਾਂ ਢੁੱਕਵਾਂ ਨਹੀਂ ਮੰਨਦੇ, ਪਰ ਆਪਣੇ ਪਿਤਾ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਬਲਰਾਮ ਜਾਖੜ ਦੀ ਸਿਆਸੀ ਵਿਰਾਸਤ ਨੂੰ ਅੱਗੇ ਤੋਰਨ ਦੀ ਜ਼ਿੰਮੇਵਾਰੀ ਨਿਭਾਉਣ ਲਈ ਉਨ੍ਹਾਂ ਨੇ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਆਪਣੇ ਪਰਿਵਾਰਕ ਮਾਹੌਲ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਘਰ ਵਿੱਚ ਕਦੇ ਵੀ ਜਾਤ, ਧਰਮ ਜਾਂ ਕਿਸੇ ਹੋਰ ਆਧਾਰ ‘ਤੇ ਵਿਤਕਰਾ ਨਹੀਂ ਕੀਤਾ ਗਿਆ। ਪਰਿਵਾਰ ਵਿੱਚ ਸਾਰਿਆਂ ਨਾਲ ਬਰਾਬਰੀ ਅਤੇ ਸਾਂਝ ਵਾਲਾ ਵਿਹਾਰ ਕੀਤਾ ਜਾਂਦਾ ਰਿਹਾ ਹੈ। ਸੁਨੀਲ ਜਾਖੜ ਦੀ ਇਸ ਗੱਲਬਾਤ ਦੌਰਾਨ ਉਨ੍ਹਾਂ ਦੀ ਸਿਆਸਤ ਵਿੱਚ ਆਮਦ ਦੇ ਪਿੱਛੇ ਰਹੇ ਪਰਿਵਾਰਕ ਕਾਰਨਾਂ, ਨਿੱਜੀ ਸੋਚ ਅਤੇ ਪਰਿਵਾਰਕ ਸੰਸਕਾਰਾਂ ਬਾਰੇ ਜਾਣਨ ਨੂੰ ਮਿਲਿਆ।

 

RELATED ARTICLES
- Advertisment -
Google search engine
Google search engine
Google search engine

Most Popular

Recent Comments