Homeਹਰਿਆਣਾਪਾਰਦਰਸ਼ਤਾ, ਨਵੀਨਤਾ ਅਤੇ ਬਿਹਤਰ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਹਰਿਆਣਾ...

ਪਾਰਦਰਸ਼ਤਾ, ਨਵੀਨਤਾ ਅਤੇ ਬਿਹਤਰ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਹਰਿਆਣਾ ਸੁਸ਼ਾਸਨ ਪੁਰਸਕਾਰ ਯੋਜਨਾ: ਵਿਸ਼ਰਾਮ ਕੁਮਾਰ ਮੀਣਾ

Haryana Announces Good Governance Awards 2026; Government Employees Can Apply by November 25

ਸੁਸ਼ਾਸਨ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਮਿਲੇਗਾ ਸਨਮਾਨ, 51 ਹਜ਼ਾਰ ਰੁਪਏ ਤੱਕ ਦਾ ਨਕਦ ਇਨਾਮ; ਸਰਕਾਰੀ ਕਰਮਚਾਰੀ 25 ਨਵੰਬਰ ਤੱਕ ਕਰ ਸਕਣਗੇ ਅਪਲਾਈ

ਕੁਰੂਕਸ਼ੇਤਰ, 16 ਨਵੰਬਰ, 2026 (ਸੰਜੀਵ ਸ਼ਰਮਾ): ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ, ਨਵੀਨਤਾ ਅਤੇ ਬਿਹਤਰ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਰਿਆਣਾ ਸੁਸ਼ਾਸਨ ਪੁਰਸਕਾਰ ਯੋਜਨਾ-2026 ਅਧਿਸੂਚਿਤ ਕੀਤੀ ਗਈ ਹੈ। ਇਸ ਯੋਜਨਾ ਤਹਿਤ ਅਸਾਧਾਰਨ ਅਤੇ ਨਵੀਨਤਾਕਾਰੀ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਹਰਿਆਣਾ ਸੁਸ਼ਾਸਨ ਪੁਰਸਕਾਰ ਯੋਜਨਾ-2026 ਤਹਿਤ ਨਕਦ ਇਨਾਮ ਦੇ ਨਾਲ ਟਰਾਫੀ ਅਤੇ ਪ੍ਰਸ਼ੰਸਾ ਪੱਤਰ ਵੀ ਪ੍ਰਦਾਨ ਕੀਤੇ ਜਾਣਗੇ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 25 ਨਵੰਬਰ 2026 ਨਿਰਧਾਰਤ ਕੀਤੀ ਗਈ ਹੈ। ਇਸ ਯੋਜਨਾ ਤਹਿਤ ਸੂਬਾ ਪੱਧਰ ‘ਤੇ ਦੋ ਸ਼੍ਰੇਣੀਆਂ ਵਿੱਚ ਪੁਰਸਕਾਰ ਦਿੱਤੇ ਜਾਣਗੇ, ਜਿਨ੍ਹਾਂ ਵਿੱਚ ਸਟੇਟ ਫਲੈਗਸ਼ਿਪ ਐਵਾਰਡ ਅਤੇ ਸਟੇਟ ਐਵਾਰਡ ਸ਼ਾਮਲ ਹਨ। ਦੋਵਾਂ ਸ਼੍ਰੇਣੀਆਂ ਵਿੱਚ ਵੱਧ ਤੋਂ ਵੱਧ ਪੰਜ-ਪੰਜ ਪੁਰਸਕਾਰ ਪ੍ਰਦਾਨ ਕੀਤੇ ਜਾ ਸਕਣਗੇ। ਇਸ ਯੋਜਨਾ ਦਾ ਲਾਭ ਹਰਿਆਣਾ ਸਰਕਾਰ ਦੇ ਵਿਭਾਗਾਂ, ਬੋਰਡਾਂ, ਨਿਗਮਾਂ, ਕਾਨੂੰਨੀ ਅਥਾਰਟੀਆਂ, ਮਿਸ਼ਨਾਂ, ਕਮੇਟੀਆਂ, ਸੰਸਥਾਵਾਂ, ਯੂਨੀਵਰਸਿਟੀਆਂ ਅਤੇ ਸਰਕਾਰ ਦੀ ਮਾਲਕੀ ਜਾਂ ਨਿਯੰਤਰਣ ਅਧੀਨ ਆਉਂਦੇ ਜਨਤਕ ਅਦਾਰਿਆਂ ਦੇ ਯੋਗ ਕਰਮਚਾਰੀਆਂ ਨੂੰ ਮਿਲੇਗਾ। ਇਸ ਵਿੱਚ ਗਰੁੱਪ-ਏ, ਬੀ, ਸੀ ਅਤੇ ਡੀ ਦੇ ਕਰਮਚਾਰੀ ਸ਼ਾਮਲ ਹਨ। ਇਸ ਤੋਂ ਇਲਾਵਾ, ਅਧਿਸੂਚਨਾ ਵਿੱਚ ਨਿਰਧਾਰਤ ਵੱਖ-ਵੱਖ ਮਾਧਿਅਮਾਂ ਰਾਹੀਂ ਨਿਯੁਕਤ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਵੀ ਇਸ ਯੋਜਨਾ ਲਈ ਯੋਗ ਮੰਨਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੁਰਸਕਾਰਾਂ ਲਈ ਕਰਮਚਾਰੀਆਂ ਦੇ ਕੰਮਕਾਜ ਦੇ ਮੁਲਾਂਕਣ ਦੀ ਮਿਆਦ 1 ਜਨਵਰੀ 2025 ਤੋਂ 30 ਅਕਤੂਬਰ 2026 ਤੱਕ ਨਿਰਧਾਰਤ ਕੀਤੀ ਗਈ ਹੈ। ਇਸ ਸਮੇਂ ਦੌਰਾਨ ਕੀਤੇ ਗਏ ਸ਼ਾਨਦਾਰ ਕੰਮਾਂ, ਨਵੀਨਤਮ ਪਹਿਲਕਦਮੀਆਂ ਅਤੇ ਸਰਕਾਰੀ ਯੋਜਨਾਵਾਂ ਦੇ ਪ੍ਰਭਾਵ ਦੇ ਆਧਾਰ ‘ਤੇ ਅਰਜ਼ੀਆਂ ਦਾ ਮੁਲਾਂਕਣ ਕੀਤਾ ਜਾਵੇਗਾ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 25 ਨਵੰਬਰ 2026 ਹੈ। ਸੂਬਾ ਅਤੇ ਜ਼ਿਲ੍ਹਾ ਪੱਧਰੀ ਪੁਰਸਕਾਰਾਂ ਦੇ ਜੇਤੂਆਂ ਦੀ ਚੋਣ 15 ਦਸੰਬਰ 2026 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਰਸਕਾਰ ਲਈ ਅਰਜ਼ੀਆਂ ਸਿਰਫ਼ ਆਨਲਾਈਨ ਪੋਰਟਲ haryanagoodgovernanceawards.haryana.gov.in ਰਾਹੀਂ ਹੀ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਅਰਜ਼ੀਆਂ ਸਬੰਧਤ ਦਫ਼ਤਰ ਮੁਖੀ ਜਾਂ ਵਿਭਾਗ ਮੁਖੀ ਰਾਹੀਂ ਵਿਸਥਾਰਪੂਰਵਕ ਟਿੱਪਣੀ ਸਮੇਤ ਸਬੰਧਤ ਪ੍ਰਸ਼ਾਸਨਿਕ ਸਕੱਤਰ ਨੂੰ ਭੇਜੀਆਂ ਜਾਣਗੀਆਂ।

 

RELATED ARTICLES
- Advertisment -
Google search engine
Google search engine
Google search engine

Most Popular

Recent Comments