Homeਪਟਿਆਲਾ ਅਪਡੇਟਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਪੰਜਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

Patiala Hosts State-Level Lawn Tennis and Volleyball Smashing Competitions on Fifth Day of Khedan Watan Punjab Diyan 2026

ਪਟਿਆਲਾ, 21 ਨਵੰਬਰ, 2026 (ਛਤਰਪਾਲ ਸਿੰਘ ) : ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਵਾਲੀਬਾਲ ਸਮੈਸ਼ਿੰਗ ਉਮਰ ਵਰਗ 51-60 ਮੈਨ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਜਲੰਧਰ ਦੀ ਟੀਮ ਨੇ ਦੂਸਰਾ ਸਥਾਨ, ਹੁਸ਼ਿਆਰਪੁਰ ਦੀ ਟੀਮ ਨੇ ਤੀਸਰਾ ਸਥਾਨ ਅਤੇ ਸੰਗਰੂਰ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾ ਉਮਰ ਵਰਗ 61-70 ਮੈਨ ਵਿੱਚ ਜਲੰਧਰ ਦੀ ਟੀਮ ਨੇ ਪਹਿਲਾ ਸਥਾਨ, ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਦੂਸਰਾ ਸਥਾਨ, ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਅਤੇ ਫਿਰੋਜਪੁਰ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਉਮਰ ਵਰਗ 31-40 ਮੈਨ ਵਿੱਚ ਜਲੰਧਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ, ਫਰੀਦਕੋਟ ਦੀ ਟੀਮ ਨੇ ਤੀਸਰਾ ਸਥਾਨ ਅਤੇ ਮਾਨਸਾ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 41-50 ਵਾਲੀਬਾਲ ਮੈਨ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਫਰੀਦਕੋਟ ਦੀ ਟੀਮ ਨੇ ਦੂਸਰਾ ਸਥਾਨ, ਐਸ.ਏ.ਐਸ. ਨਗਰ ਦੀ ਟੀਮ ਨੇ ਤੀਜਾ ਸਥਾਨ ਅਤੇ ਹੁਸ਼ਿਆਰਪੁਰ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਲਾਅਨ ਟੈਨਿਸ ਖੇਡ ਟੀਮ ਈਵੈਂਟ ਉਮਰ ਵਰਗ 41-50 ਮੈਨ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਐਸ.ਏ.ਐਸ. ਨਗਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਜਲੰਧਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।
RELATED ARTICLES
- Advertisment -
Google search engine
Google search engine
Google search engine

Most Popular

Recent Comments