Homeਪੰਜਾਬਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ...

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ

Sri Guru Granth Sahib World University NSS Unit Organises Free Dental Check-up Camp for School Students on Guru Nanak Dev Ji’s Prakash Purab.

ਫ਼ਤਹਿਗੜ੍ਹ ਸਾਹਿਬ, 22 ਨਵੰਬਰ, 2026 (ਗੁਰਮੀਤ ਸਿੰਘ ਤੁੰਗ ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ ਸਾਹਿਬ ਦੀ ਐੱਨ.ਐੱਸ.ਐੱਸ. ਇਕਾਈ ਵੱਲੋਂ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਉਪਰਾਲੇ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਦੰਦਾਂ ਦੀ ਸਿਹਤ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਨੁਸਾਰ ਨਿਸ਼ਕਾਮ ਸੇਵਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਅਮਲੀ ਰੂਪ ਦੇਣਾ ਸੀ।
ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾ. ਲਵਪ੍ਰੀਤ ਸਿੰਘ (ਬੀ.ਡੀ.ਐੱਸ.) ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕਰਦਿਆਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਦੰਦਾਂ ਵਿੱਚ ਕੀੜਾ ਲੱਗਣ, ਮਸੂੜਿਆਂ ਦੀਆਂ ਸਮੱਸਿਆਵਾਂ ਅਤੇ ਹੋਰ ਆਮ ਬਿਮਾਰੀਆਂ ਸਬੰਧੀ ਲੋੜੀਂਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿਨ ਵਿੱਚ ਦੋ ਵਾਰ ਦੰਦ ਸਾਫ਼ ਕਰਨ, ਜੀਭ ਦੀ ਸਫ਼ਾਈ ਰੱਖਣ, ਮੂੰਹ ਦੀ ਸਫ਼ਾਈ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਲੋੜ ਅਨੁਸਾਰ ਵਿਦਿਆਰਥੀਆਂ ਨੂੰ ਅਗਲੇਰੇ ਇਲਾਜ ਲਈ ਵੀ ਸਲਾਹ ਦਿੱਤੀ ਗਈ। ਇਸ ਮੌਕੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਰਜਿਸਟ੍ਰੇਸ਼ਨ ਅਤੇ ਵਿਦਿਆਰਥੀਆਂ ਦੀ ਸਹਾਇਤਾ ਕਰਦਿਆਂ ਕੈਂਪ ਦੇ ਸੁਚਾਰੂ ਆਯੋਜਨ ਵਿੱਚ ਅਹਿਮ ਯੋਗਦਾਨ ਪਾਇਆ। ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਨੇ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਜਿਹੀਆਂ ਗਤੀਵਿਧੀਆਂ ਨੂੰ ਮਹੱਤਵਪੂਰਨ ਦੱਸਿਆ। ਕੈਂਪ ਦਾ ਆਯੋਜਨ ਡਾ. ਸੁਮਨਪ੍ਰੀਤ ਕੌਰ, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਡਾ. ਲਵਪ੍ਰੀਤ ਸਿੰਘ, ਸਕੂਲ ਪ੍ਰਬੰਧਕਾਂ ਅਤੇ ਸਮੂਹ ਵਲੰਟੀਅਰਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ।
ਡਾ. ਹਰਨੀਤ ਬਿਲਿੰਗ, ਐੱਨ.ਐੱਸ.ਐੱਸ. ਪ੍ਰੋਗਰਾਮ ਕੋਆਰਡੀਨੇਟਰ ਨੇ ਕਿਹਾ ਕਿ ਅਜਿਹੀਆਂ ਸਮਾਜ ਸੇਵੀ ਗਤੀਵਿਧੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਮਲੀ ਰੂਪ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਸੇਵਾ, ਸਮਰਪਣ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਐੱਨ.ਐੱਸ.ਐੱਸ. ਇਕਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀਆਂ ਨੂੰ ਸਮਾਜ ਭਲਾਈ ਅਤੇ ਲੋਕ ਸੇਵਾ ਨਾਲ ਜੁੜੀਆਂ ਗਤੀਵਿਧੀਆਂ ਰਾਹੀਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments