Homeਪੰਜਾਬਪੰਜਾਬ ਵਿੱਚ ਅੱਜ SIR ਤਹਿਤ ਵਿਸ਼ੇਸ਼ ਕੈਂਪ, ਵੋਟਰ ਸੂਚੀ ਵਿੱਚ ਨਾਮ ਜੁੜਵਾਉਣ...

ਪੰਜਾਬ ਵਿੱਚ ਅੱਜ SIR ਤਹਿਤ ਵਿਸ਼ੇਸ਼ ਕੈਂਪ, ਵੋਟਰ ਸੂਚੀ ਵਿੱਚ ਨਾਮ ਜੁੜਵਾਉਣ ਦਾ ਸੁਨਹਿਰੀ ਮੌਕਾ

Punjab Holds Special SIR Camps Today for Voter Registration, Name Restoration and Electoral Roll Corrections

ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਕੈਂਪ; ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਕੱਟੇ ਨਾਮਾਂ ਦੀ ਬਹਾਲੀ ਅਤੇ ਵੇਰਵਿਆਂ ਵਿੱਚ ਸੋਧ ਹੋਵੇਗੀ।

ਪੰਜਾਬ, 22 ਨਵੰਬਰ, 2026 (ਗੁਰਮੀਤ ਸਿੰਘ ਤੁੰਗ ) : ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ (SIR) ਤਹਿਤ ਅੱਜ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਨਾਗਰਿਕਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਮਿਲਣਗੀਆਂ।ਕੈਂਪਾਂ ਦੌਰਾਨ ਨਵੇਂ ਵੋਟਰਾਂ ਦੇ ਨਾਮ ਦਰਜ ਕਰਵਾਉਣ, ਵੋਟਰ ਸੂਚੀ ਵਿੱਚੋਂ ਕੱਟੇ ਗਏ ਨਾਮ ਮੁੜ ਸ਼ਾਮਲ ਕਰਵਾਉਣ ਅਤੇ ਮੌਜੂਦਾ ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਲਈ ਅਰਜ਼ੀਆਂ ਦਿੱਤੀਆਂ ਜਾ ਸਕਣਗੀਆਂ। ਚੋਣ ਪ੍ਰਕਿਰਿਆ ਵਿੱਚ ਕਿਸੇ ਵੀ ਯੋਗ ਨਾਗਰਿਕ ਦਾ ਨਾਮ ਦਰਜ ਹੋਣ ਤੋਂ ਰਹਿ ਨਾ ਜਾਵੇ, ਇਸ ਮਕਸਦ ਨਾਲ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments