Homeਪਟਿਆਲਾ ਅਪਡੇਟਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ 115-ਪਟਿਆਲਾ ਸ੍ਰੀ ਗੁਰਦੇਵ ਸਿੰਘ ਧੰਮ, ਪੀ.ਸੀ.ਐਸ. ਵੱਲੋਂ...

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ 115-ਪਟਿਆਲਾ ਸ੍ਰੀ ਗੁਰਦੇਵ ਸਿੰਘ ਧੰਮ, ਪੀ.ਸੀ.ਐਸ. ਵੱਲੋਂ ਅੰਤਰ-ਕਾਲਜ ਸਵੀਪ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

Winning Students of Inter-College SVEEP Competitions Honoured by SDM Gurdev Singh Dham in Patiala

ਪਟਿਆਲਾ 26 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਭਾਰਤ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ 115-ਪਟਿਆਲਾ ਦੇ ਮਾਣਯੋਗ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਸ੍ਰੀ ਗੁਰਦੇਵ ਸਿੰਘ ਧੰਮ, ਪੀ.ਸੀ.ਐਸ. ਵੱਲੋਂ ਅਸੈਂਬਲੀ ਪੱਧਰ ਦੇ ਅੰਤਰ-ਕਾਲਜ ਸਵੀਪ (SVEEP) ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ‘ਤੇ ਪ੍ਰੋਤਸਾਹਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਪ੍ਰੇਰਿਤ ਕੀਤਾ ਕਿ ਉਹ ਨਾ ਸਿਰਫ਼ ਖ਼ੁਦ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ, ਸਗੋਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਜਾਗਰੂਕ ਕਰਨ।
ਇਸ ਦੌਰਾਨ ਉਨ੍ਹਾਂ ਭਾਰਤ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਔਨਲਾਈਨ ਪੋਰਟਲ (voters.eci.gov.in) ਅਤੇ ‘ਵੋਟਰ ਹੈਲਪਲਾਈਨ ਐਪ’ (Voter Helpline App) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨੌਜਵਾਨ ਘਰ ਬੈਠੇ ਹੀ ਔਨਲਾਈਨ ਮਾਧਿਅਮ ਰਾਹੀਂ ਆਪਣੀ ਨਵੀਂ ਵੋਟ ਬਣਾਉਣ (ਫਾਰਮ-6), ਵੋਟ ਕਟਵਾਉਣ ਜਾਂ ਵੋਟਰ ਕਾਰਡ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਦੀ ਸਹੂਲਤ ਦਾ ਲਾਭ ਉਠਾ ਸਕਦੇ ਹਨ।
ਅੰਤ ਵਿੱਚ ਉਨ੍ਹਾਂ ਸਵੀਪ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਰਹੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਉਸਾਰੂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਨੋਡਲ ਅਫ਼ਸਰ ਸਵੀਪ ਰੁਪਿੰਦਰ ਸਿੰਘ, ਇੰਦਰਪ੍ਰੀਤ ਸਿੰਘ,  ਇਲੈਕਸ਼ਨ ਕਾਨੂੰਗੋ ਪ੍ਰੀਤੀ ਸ਼ਰਮਾ, ਵੱਖ ਵੱਖ ਸੰਸਥਾਵਾਂ ਦੇ ਨੋਡਲ ਅਫ਼ਸਰ, ਈ.ਐਲ.ਸੀ. ਕੋਆਰਡੀਨੇਟਰ ਅਤੇ ਵਿਦਿਆਰਥੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments