Homeਪੰਜਾਬਸਪੈਸ਼ਲ ਡੀ.ਜੀ.ਪੀ. ਪੰਜਾਬ ਏ.ਐੱਸ. ਰਾਏ ਨੂੰ ਸ਼੍ਰੀ ਸਨਾਤਨ ਧਰਮ ਟਰੱਸਟ ਦੇ ਮੈਂਬਰਾਂ...

ਸਪੈਸ਼ਲ ਡੀ.ਜੀ.ਪੀ. ਪੰਜਾਬ ਏ.ਐੱਸ. ਰਾਏ ਨੂੰ ਸ਼੍ਰੀ ਸਨਾਤਨ ਧਰਮ ਟਰੱਸਟ ਦੇ ਮੈਂਬਰਾਂ ਨੇ ਦਿੱਤਾ ਸਮਾਗਮ ਦਾ ਸੱਦਾ 

Shri Sanatan Dharma Trust Invites Special DGP Punjab A.S. Rai to Attend Event

ਪਟਿਆਲਾ, 27 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ): ਸ਼੍ਰੀ ਸਨਾਤਨ ਧਰਮ ਟਰੱਸਟ ਵੱਲੋਂ ਕਰਵਾਏ ਜਾ ਰਹੇ ਪ੍ਰਸਿੱਧ ਕਥਾਵਾਚਕ ਜੈ ਕਿਸ਼ੋਰੀ ਜੀ ਦੇ ਵਿਸ਼ਾਲ ਧਾਰਮਿਕ ਸਮਾਗਮ ਸਬੰਧੀ ਟਰੱਸਟ ਦੇ ਸਮੂਹ ਮੈਂਬਰਾਂ ਨੇ ਪੁਲਿਸ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. (ਟ੍ਰੈਫਿਕ) ਏ.ਐੱਸ. ਰਾਏ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਸੱਦਾ ਪੱਤਰ ਭੇਟ ਕੀਤਾ।  ਮੁਲਾਕਾਤ ਦੌਰਾਨ ਟਰੱਸਟ ਦੇ ਅਹੁਦੇਦਾਰਾਂ ਨੇ ਸਮਾਗਮ ਦੀ ਰੂਪ-ਰੇਖਾ ਅਤੇ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੈ ਕਿਸ਼ੋਰੀ ਜੀ ਦੇ ਪਟਿਆਲਾ ਆਗਮਨ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਸਪੈਸ਼ਲ ਡੀ.ਜੀ.ਪੀ. ਏ.ਐੱਸ. ਰਾਏ ਨੇ ਟਰੱਸਟ ਦੇ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਇਸ ਭੱਵਿਆ ਧਾਰਮਿਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਸਹਿਯੋਗ ਦਾ ਪੂਰਾ ਭਰੋਸਾ ਦਿੱਤਾ। ਇਸ ਮੌਕੇ ਟਰੱਸਟ ਦੇ ਮੈਂਬਰ ਰਚਿਨ ਬਾਂਸਲ (ਰਿਚੀ ਡਕਾਲਾ), ਦਿਨੇਸ਼ ਅਗਰਵਾਲ, ਰਾਮ ਡਕਾਲਾ, ਸੁਮਿਤ ਗੋਇਲ, ਰਾਜਨ ਸਿੰਗਲਾ, ਮਹੇਸ਼ ਗੁਪਤਾ, ਹਿਤੇਸ਼ ਸਿੰਗਲਾ ਅਤੇ ਧਰਮਪਾਲ ਬਾਂਸਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਟਰੱਸਟ ਦੇ ਸਮੂਹ ਮੈਂਬਰਾਂ ਨੇ ਸਪੈਸ਼ਲ ਡੀ.ਜੀ.ਪੀ. ਏ.ਐੱਸ. ਰਾਏ ਵੱਲੋਂ ਦਿੱਤੇ ਗਏ ਭਰਵੇਂ ਸਹਿਯੋਗ ਅਤੇ ਆਸ਼ਵਾਸਨ ਲਈ ਉਨ੍ਹਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ।
RELATED ARTICLES
- Advertisment -
Google search engine
Google search engine
Google search engine

Most Popular

Recent Comments