Homeਪੰਜਾਬਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ, 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ...

ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ, 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ

ਚੰਡੀਗੜ੍ਹ , 29 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ):  ਦਸੰਬਰ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਦੀ ਦਾ ਅਸਰ ਵਧਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਹਾਲਾਂਕਿ, ਫਿਲਹਾਲ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਰਹੇਗਾ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਲੁਧਿਆਣਾ 7.4 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨਾਲ ਸੂਬੇ ਵਿੱਚ ਸਭ ਤੋਂ ਠੰਢਾ ਰਿਹਾ। ਸਵੇਰ ਅਤੇ ਸ਼ਾਮ ਵੇਲੇ ਠੰਢ ਦਾ ਅਸਰ ਵਧ ਰਿਹਾ ਹੈ ਅਤੇ ਖੁਸ਼ਕ ਹਵਾਵਾਂ ਚੱਲ ਰਹੀਆਂ ਹਨ।

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਐੱਸ.ਏ.ਐੱਸ. ਨਗਰ (ਮੁਹਾਲੀ) ਅਤੇ ਨਵਾਂਸ਼ਹਿਰ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਵਿਭਾਗ ਮੁਤਾਬਕ 2 ਦਸੰਬਰ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ, ਜਿਸ ਕਾਰਨ ਪਹਾੜੀ ਇਲਾਕਿਆਂ ਦੇ ਮੌਸਮ ਵਿੱਚ ਤਬਦੀਲੀ ਆਵੇਗੀ। ਉੱਧਰ, ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਲਹਾਲ ਮੀਂਹ ਦੇ ਆਸਾਰ ਨਹੀਂ ਹਨ, ਪਰ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments