ਪਟਿਆਲਾ: ਨਸ਼ੇ ਦੇ ਤਸਕਰਾਂ ਦਾ ਸਾਥ ਦੇਣ ਵਾਲੇ ਸਭ ਤੋਂ ਵੱਡੇ ਦੋਸ਼ੀ ਮੰਨੇ ਜਾਂਦੇ ਹਨ। ਇਹ ਬਿਆਨ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿੱਤੇ। ਉਨ੍ਹਾਂ ਦੋਸ਼ ਲਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਨਸ਼ਿਆਂ ਦੇ ਤਸਕਰਾਂ ਨੂੰ ਫੜ੍ਹਣ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਭਾਜਪਾ ਆਗੂ ਜੈਇੰਦਰ ਕੌਰ ਸਿਆਸਤੀ ਖੇਡਾਂ ਖੇਡ ਰਹੀ ਹੈ ਤੇ ਨਸ਼ਾ ਤਸਕਰਾਂ ਤੇ ਨਜ਼ਾਇਜ ਕਬਜ਼ਾ ਕਰਨ ਵਾਲਿਆਂ ਦੇ ਹੱਕ ਵਿਚ ਬੋਲ ਰਹੀ ਹੈ। ਉਨ੍ਹਾਂ ਨੇ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਨਸ਼ਿਆਂ ਵਿਰੁੱਧ ਕੰਮ ਕਰਨ ਦੇ ਝੂਠੇ ਵਾਅਦੇ ਕਰਦੇ ਹਨ। ਜਦ ਕਿ ਇਹ ਆਪ ਉਨ੍ਹਾਂ ਦੇ ਨਾਲ ਖੜ੍ਹੇ ਰਹਿੰਦੇ ਹਨ। ਨਸ਼ਿਆਂ ਪ੍ਰਤੀ ਬਦਨਾਮ ਇਲਾਕਿਆਂ ਵਿਚ ਕੈਪਟਨ ਸਰਕਾਰ ਨੇ ਕੋਈ ਨਸ਼ਾ ਵਿਰੋਧੀ ਕੰਮ ਨਹੀਂ ਕੀਤਾ। ਖਾਸ ਕਰ ਪਟਿਆਲੇ ਵਿੱਚ ਬੇਰੁਜ਼ਗਾਰਾਂ ਨੂੰ ਕੋਈ ਨੌਕਰੀ ਨਹੀਂ ਦਿੱਤੀ, ਉਲਟਾ ਨਸ਼ਾ ਤਸਕਰਾਂ ਦੀ ਮਦਦ ਕਰਦੇ ਰਹੇ। ਉਨ੍ਹਾ ਕਿਹਾ ਕਿ ਭਗਵੰਤ ਮਾਨ ਜੀ ਦੀ ਰਹਿਨੁਮਾਈ ਹੇਠ ਪੰਜਾਬ ਚੋਂ ਨਸ਼ਾ ਖਤਮ ਕਰਨ ਦੀ ਜੋ ਮੁਹਿੰਮ ਚਲਾਈ ਹੈ ਸ਼ਲਾਘਾਯੋਗ ਹੈ। ਉਨ੍ਹਾਂ ਨੇ ਜੈਇੰਦਰ ਕੌਰ ਨੂੰ ਖਰੀ—ਖਰੀ ਸੁਣਾਉਂਦਿਆਂ ਕਿਹਾ ਕਿ ਜੇ ਪਟਿਆਲੇ ਲਈ ਚੰਗਾ ਨਹੀਂ ਕਰ ਸਕਦੇ ਤਾਂ ਮਾੜਾ ਵੀ ਨਾ ਕਰੋ।
ਨਸ਼ੇ ਦੇ ਤਸਕਰਾਂ ਦਾ ਸਾਥ ਦੇਣ ਵਾਲੇ ਸਭ ਤੋਂ ਵੱਡੇ ਦੋਸ਼ੀ — ਅਜੀਤਪਾਲ ਸਿੰਘ ਕੋਹਲੀ
RELATED ARTICLES







