ਪੰਜਾਬ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 20ਵਾਂ ਦਿਨ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਪਣਾ ਪ੍ਰਤੀਨਿਧ ਭੇਜਿਆ ਹੈ।
ਅੱਜ ਕੇਂਦਰੀ ਗ੍ਰਹਿ ਵਿਭਾਗ ਦੇ ਡਾਇਰੈਕਟਰ ਮਯੰਕ ਮਿਸ਼ਰਾ ਉਨ੍ਹਾਂ ਨੂੰ ਮਿਲਣ ਆਏ। ਉਨ੍ਹਾਂ ਦੇ ਨਾਲ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮਯੰਕ ਮਿਸ਼ਰਾ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਸੁਣਨ ਆਏ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਕੇਂਦਰ ਵੱਲੋਂ ਕਿਸਾਨਾਂ ਨੂੰ ਕੋਈ ਪ੍ਰਸਤਾਵ ਨਹੀਂ ਭੇਜਿਆ ਗਿਆ ਹੈ, ਉਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਇੱਥੇ ਆਏ ਹਨ।