Homeਦੇਸ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਕੀਤੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਕੀਤੀ ਮੁਲਾਕਾਤ, ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਮਜ਼ਬੂਤ ਕਰਨ ‘ਤੇ ਜ਼ੋਰ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਭਾਰਤ-ਕੈਨੇਡਾ ਸਬੰਧਾਂ ਨੂੰ ਮਜ਼ਬੂਤ ਕਰਨ, ਖਾਸ ਕਰਕੇ ਵਪਾਰ, ਊਰਜਾ, ਤਕਨਾਲੋਜੀ ਅਤੇ ਲੋਕਾਂ-ਤੋਂ-ਲੋਕਾਂ ਦੇ ਸਬੰਧਾਂ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਚਰਚਾ ਕੀਤੀ।

ਅਧਿਕਾਰਤ ਬਿਆਨ ਮੁਤਾਬਕ, ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਜੂਨ ਵਿੱਚ ਆਪਣੀ ਕੈਨੇਡਾ ਯਾਤਰਾ ਨੂੰ ਯਾਦ ਕੀਤਾ ਅਤੇ ਕਿਹਾ ਕਿ ਜੀ7 ਸੰਮੇਲਨ ਦੌਰਾਨ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਉਨ੍ਹਾਂ ਦੀ “ਬਹੁਤ ਹੀ ਫਲਦਾਇਕ” ਮੁਲਾਕਾਤ ਹੋਈ ਸੀ।

ਮੋਦੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਵਿਚਕਾਰ ਵਪਾਰ, ਖੇਤੀਬਾੜੀ, ਊਰਜਾ ਤੇ ਤਕਨਾਲੋਜੀ ਦੇ ਖੇਤਰਾਂ ਵਿੱਚ ਸਹਿਯੋਗ ਦੀ ਅਸੀਮ ਸੰਭਾਵਨਾ ਹੈ। ਉਨ੍ਹਾਂ ਨੇ ਇਹ ਵੀ ਜੋੜਿਆ ਕਿ ਉਹ ਪ੍ਰਧਾਨ ਮੰਤਰੀ ਕਾਰਨੀ ਨਾਲ ਆਉਣ ਵਾਲੀਆਂ ਗੱਲਬਾਤਾਂ ਲਈ ਉਤਸੁਕ ਹਨ।

ਅਨੀਤਾ ਆਨੰਦ ਐਤਵਾਰ ਸ਼ਾਮ ਨਵੀਂ ਦਿੱਲੀ ਪਹੁੰਚੀਆਂ ਅਤੇ ਉਹ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਹਿੱਸੇ ਵਜੋਂ ਚੀਨ ਅਤੇ ਸਿੰਗਾਪੁਰ ਦਾ ਵੀ ਦੌਰਾ ਕਰਨਗੀਆਂ।

ਗੌਰਤਲਬ ਹੈ ਕਿ 2023 ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਭਾਰਤ ਖ਼ਿਲਾਫ਼ ਲਗੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਤਣਾਅਪੂਰਨ ਹੋ ਗਏ ਸਨ। ਹਾਲਾਂਕਿ, ਅਪ੍ਰੈਲ 2025 ਵਿੱਚ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਵੱਲੋਂ ਜਿੱਤ ਅਤੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਕਾਰ ਸਬੰਧਾਂ ਵਿੱਚ ਸੁਧਾਰ ਆਉਣ ਲੱਗਾ ਹੈ।

ਜੂਨ ਵਿੱਚ ਕੈਨੇਡਾ ਦੇ ਕਨਾਨਾਸਕਿਸ ਵਿਖੇ ਜੀ7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਕਾਰਨੀ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਗਰਮਾਹਟ ਆਈ ਹੈ।

ਫੋਟੋ: ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਦੀ ਮੁਲਾਕਾਤ ਦੌਰਾਨ ਦਾ ਦ੍ਰਿਸ਼।

 

RELATED ARTICLES
- Advertisment -
Google search engine
Google search engine
Google search engine

Most Popular

Recent Comments