Homeਪੰਜਾਬਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ "ਆਓ ਸਕੂਲ ਚੱਲੀਏ" ਮੁਹਿੰਮ ਤਹਿਤ ਵਿਦਿਆਰਥੀਆਂ ਦਾ...

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ “ਆਓ ਸਕੂਲ ਚੱਲੀਏ” ਮੁਹਿੰਮ ਤਹਿਤ ਵਿਦਿਆਰਥੀਆਂ ਦਾ ਭਰਵਾਂ ਸਵਾਗਤ

ਪਟਿਆਲਾ:-

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੱਤਰ ਸਕੂਲ ਸਿੱਖਿਆ ਪੰਜਾਬ ਅਨਿੰਦਿਤਾ ਮਿੱਤਰਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਦੇਖ-ਰੇਖ ਹੇਠ 1 ਜੁਲਾਈ ਨੂੰ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਮਿਡਲ, ਹਾਈ, ਸੀਨੀਅਰ ਸੈਕੰਡਰੀ ਅਤੇ ਸਕੂਲ ਆਫ਼ ਐਮੀਨੈਂਸ ਵਿੱਚ “ਆਓ ਸਕੂਲ ਚੱਲੀਏ” ਮੁਹਿੰਮ ਦੇ ਤਹਿਤ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਸਵੇਰੇ ਤੋਂ ਹੀ ਭਾਰੀ ਮੀਂਹ ਦੇ ਬਾਵਜੂਦ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸਕੂਲਾਂ ਵਿੱਚ ਹਾਜ਼ਰੀ ਲਗਵਾਈ। ਅਧਿਆਪਕਾਂ ਨੇ ਗੁਲਦਸਤਿਆਂ, ਬੈਂਡ ਧੁਨਾਂ ਅਤੇ ਹੋਰ ਰੰਗਾਰੰਗ ਢੰਗਾਂ ਨਾਲ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਕਲਾਸਾਂ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ। ਖੇਡਾਂ, ਗੀਤ-ਸੰਗੀਤ ਅਤੇ ਮਨੋਵਿਗਿਆਨਿਕ ਤਣਾਅ ਘਟਾਉਣ ਵਾਲੀਆਂ ਗਤੀਵਿਧੀਆਂ ਰਾਹੀਂ ਸਿੱਖਣ ਦੀ ਪ੍ਰਕਿਰਿਆ ਨੂੰ ਸੁਖਦਾਈ ਬਣਾਇਆ ਗਿਆ।
ਇਸ ਮੌਕੇ ਸਕੂਲਾਂ ਵਿੱਚ ਡਾਕਟਰ ਦਿਵਸ ਵੀ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਇਲਾਜ ਉਪਰੰਤ ਠੀਕ ਹੋਣ ‘ਤੇ ਡਾਕਟਰਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ। ਡੀਈਓ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਹ ਸਮਾਗਮ ਵਿਦਿਆਰਥੀਆਂ ਵਿਚ ਡਾਕਟਰਾਂ ਪ੍ਰਤੀ ਆਭਾਰ ਅਤੇ ਸੰਵੇਦਨਾ ਦਾ ਵਿਕਾਸ ਕਰਦੇ ਹਨ।
ਰਾਜਪੁਰਾ ਵਿਖੇ ਜ਼ਿਲ੍ਹਾ ਪੱਧਰ ਦੇ ਕੇਂਦਰੀ ਸਮਾਗਮ ਵਿੱਚ ਬਲਾਕ ਨੋਡਲ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸੈਦਖੇੜੀ, ਨਲਾਸ, ਮਿਰਜ਼ਾਪੁਰ ਅਤੇ ਐੱਨ ਟੀ ਸੀ ਦੇ ਵਿਦਿਆਰਥੀਆਂ ਨੇ ਭਾਗ ਲਿਆ। ਐਨਸੀਸੀ ਅਧਿਕਾਰੀ ਦੀਪਕ ਕੁਮਾਰ ਦੀ ਅਗਵਾਈ ਵਿੱਚ ਐਨਸੀਸੀ ਕੈਡਿਟਸ ਨੇ ਡਾਕਟਰਾਂ ਨੂੰ ਸਲਾਮੀ ਦਿੱਤੀ।
ਮੁੱਖ ਅਧਿਆਪਕਾ ਸੁਧਾ ਕੁਮਾਰੀ ਨੇ ਸਕੂਲ ਬੈਂਡ ਦੀ ਅਗਵਾਈ ਕਰਦਿਆਂ ਡਾਕਟਰਾਂ ਦੀ ਟੀਮ ਦਾ ਉਤਸ਼ਾਹਪੂਰਨ ਸਵਾਗਤ ਕੀਤਾ। ਸਕੂਲਾਂ ਦੀਆਂ ਬੱਚੀਆਂ ਨੇ ਗਿੱਧੇ ਰਾਹੀਂ ਮਨਮੋਹਕ ਪੇਸ਼ਕਾਰੀ ਦਿੱਤੀ। ਡਾ. ਹਰਦੀਪ ਸਿੰਘ ਅਤੇ ਡਾ. ਪਵਨਦੀਪ ਕੌਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਨੂੰ ਸਕੂਲ ਪੱਧਰ ‘ਤੇ ਇੰਨਾ ਵਧੀਆ ਸਨਮਾਨ ਮਿਲਿਆ।
ਸਮਾਰੋਹ ਦੌਰਾਨ ਰੀਤੂ ਵਰਮਾ ਹੈੱਡ ਮਿਸਟ੍ਰੈਸ ਨਲਾਸ, ਮਨਦੀਪ ਕੌਰ ਹੈੱਡ ਮਿਸਟ੍ਰੈਸ ਮਿਰਜ਼ਾਪੁਰ, ਰਾਜਿੰਦਰ ਸਿੰਘ ਚਾਨੀ ਪ੍ਰੋਗਰਾਮ ਕੋਆਰਡੀਨੇਟਰ, ਅਲਕਾ ਗੌਤਮ ਸਕੂਲ ਹੈਲਥ ਵੈਲਨੇੱਸ ਅੰਬੈਸਡਰ ਨੇ ਵੀ ਮੰਚ ਤੋਂ ਡਾਕਟਰਾਂ ਦਾ ਸਨਮਾਨ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਨੇ “ਆਓ ਸਕੂਲ ਚੱਲੀਏ” ਅਤੇ ਡਾਕਟਰ ਦਿਵਸ ਸਮਾਗਮ ਦੀ ਵਧਾਈ ਦਿੰਦਿਆਂ ਸਕੂਲ ਮੁਖੀਆਂ ਦੀ ਭੂਮਿਕਾ ਦੀ ਸਾਰਥਕਤਾ ਨੂੰ ਉਜਾਗਰ ਕੀਤਾ।
ਇਸ ਮੌਕੇ ਡਾ. ਜੋਤੀ ਬਾਲਾ, ਹਿਤੇਸ਼, ਡਾ. ਰਾਜਪ੍ਰੀਤ ਸਿੰਘ ਭੱਟੀ, ਸੁੱਚਾ ਸਿੰਘ, ਅਮਨ ਕੁਮਾਰ, ਮੀਨੂੰ ਅਗਰਵਾਲ, ਨਰੇਸ਼ ਧਮੀਜਾ, ਜਤਿੰਦਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ, ਰਣਜੋਧ ਸਿੰਘ, ਵਿਕਰਮਜੀਤ ਸਿੰਘ, ਮੀਨਾ ਰਾਣੀ, ਜਸਵਿੰਦਰ ਕੌਰ, ਹਰਜੀਤ ਕੌਰ, ਰੋਜ਼ੀ, ਸੁਨੀਤਾ ਰਾਣੀ, ਗੁਲਜ਼ਾਰ ਖਾਂ, ਕਿੰਪੀ ਬਤਰਾ, ਸੋਨੀਆ ਰਾਣੀ, ਅਮਿਤਾ ਤਨੇਜਾ, ਮਨਿੰਦਰ ਕੌਰ, ਰਵੀ ਕੁਮਾਰ, ਅਮਨਦੀਪ ਕੌਰ, ਤਲਵਿੰਦਰ ਕੌਰ, ਗੁਰਜੀਤ ਕੌਰ, ਸੁਖਵਿੰਦਰ ਕੌਰ, ਪੂਨਮ ਨਾਗਪਾਲ, ਕਰਮਦੀਪ ਕੌਰ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਬੜੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments