Homeਪੰਜਾਬਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ “ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਐਵਾਰਡ”...

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ “ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ

ਚੰਡੀਗੜ੍ਹ, 13 ਅਕਤੂਬਰ 2025 – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ “ਗਲੋਬਲ ਪੰਜਾਬੀ ਐਸੋਸੀਏਸ਼ਨ” ਵੱਲੋਂ “ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਸਮਾਜਿਕ ਸਾਂਝ, ਪ੍ਰੇਰਣਾਦਾਇਕ ਨੇਤ੍ਰਿਤਵ ਤੇ ਸਿੱਖ ਭਾਈਚਾਰੇ ਦੀ ਭਲਾਈ ਲਈ ਕੀਤੇ ਯੋਗਦਾਨ ਲਈ ਦਿੱਤਾ ਗਿਆ।

ਇਹ ਸਮਾਗਮ ਟੈਗੋਰ ਥੀਏਟਰ, ਸੈਕਟਰ 18 ਚੰਡੀਗੜ੍ਹ ਵਿਖੇ ਹੋਇਆ ਜਿਸ ਵਿੱਚ ਸੈਣੀ ਮੁੱਖ ਮਹਿਮਾਨ ਸਨ। ਇਸ ਮੌਕੇ ਉਨ੍ਹਾਂ ਨੇ ਡਾ. ਇਕਬਾਲ ਸਿੰਘ ਲਾਲਪੁਰਾ ਦੁਆਰਾ ਲਿਖੀ ਕਿਤਾਬ ਤਿਲਕ ਜੰਜੂ ਕਾ ਰਖਾ” ਦਾ ਵੀ ਵਿਮੋਚਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਨਿਓਛਾਵਰ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਧਰਤੀ ਦਾ ਸਾਰੇ ਸਿੱਖ ਗੁਰੂਆਂ ਨਾਲ ਗਹਿਰਾ ਨਾਤਾ ਹੈ ਅਤੇ ਸਰਕਾਰ ਸਿੱਖ ਪਰੰਪਰਾ ਤੋਂ ਪ੍ਰੇਰਿਤ ਹੋ ਕੇ ਸਭ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਰਾਜ ਵਿੱਚ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਯਮੁਨਾਨਗਰ ਵਿੱਚ ਮੈਡੀਕਲ ਕਾਲਜ ਤੇ ਮਾਤਾ ਗੁਜਰੀ ਜੀ ਦੇ ਨਾਮ ’ਤੇ ਲਖਨੌਰ ਸਾਹਿਬ ਵਿਖੇ ਕਾਲਜ ਸਥਾਪਿਤ ਕੀਤਾ ਗਿਆ ਹੈ। ਸਮਾਗਮ ਵਿੱਚ ਗੋਸਵਾਮੀ ਸੁਸ਼ੀਲ ਮਹਾਰਾਜ, ਨਾਭਾ ਦੀ ਮਹਾਰਾਣੀ ਉਮਾ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ. ਵੀਰੇਂਦਰ ਬੜਖਾਲਸਾ, ਕੁਲਵੰਤ ਸਿੰਘ ਧਾਲੀਵਾਲ, ਪ੍ਰਧਾਨ ਗਲੋਬਲ ਐਸੋਸੀਏਸ਼ਨ, ਡਾ. ਜਸਵਿੰਦਰ ਸਿੰਘ ਢਿੱਲੋਂ, ਜਗਦੀਸ਼ ਸਿੰਘ ਪ੍ਰਧਾਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਸਰਵੇਸ ਕੌਸ਼ਲ ਸਾਬਕਾ ਮੁੱਖ ਸਕੱਤਰ ਪੰਜਾਬ, ਐਸ.ਐਸ. ਚੰਨੀ ਸਾਬਕਾ ਮੁੱਖ ਸੂਚਨਾ ਕਮਿਸ਼ਨਰ ਪੰਜਾਬ, ਸਰਬਦੀਪ ਸਿੰਘ ਵਿਰਕ ਸਾਬਕਾ ਡੀ.ਜੀ.ਪੀ. ਪੰਜਾਬ, ਹਰਚਰਨ ਸਿੰਘ, ਪੰਮੀ ਬਾਈ ਉਘੇ ਗਾਇਕ, ਸੁਖੀ ਬਰਾੜ ਗਾਇਕ, ਅਮਨਜੋਤ ਕੌਰ ਰਾਮੂਵਾਲੀਆ, ਪ੍ਰੋ. ਗੁਰਮੀਤ ਸਿੰਘ ਸਾਬਕਾ ਵਾਇਸ ਚਾਂਸਲਰ ਪਾਡੂਚਿਰੀ ਯੂਨੀ., ਏ.ਡੀ.ਸੀ. ਪੰਚਕੁਲਾ ਨਿਸ਼ਾ, ਭਾਈ ਗੁਰਪ੍ਰੀਤ ਸਿੰਘ, ਕਿਰਪਾਲ ਸਿੰਘ ਔਲਖ ਸਾਬਕਾ ਉਪ—ਕੁਲਪਤੀ ਪੀ.ਏ.ਯੂ. ਅਜੇਵੀਰ ਸਿੰਘ ਲਾਲਪੁਰਾ, ਡਾ. ਸਿਮਰਤ ਕਾਹਲੋਂ, ਗੁਰਜੋਤ ਸਿੰਘ ਸਾਹਨੀ, ਫਤਿਹਜੰਗ ਸਿੰਘ ਬਾਜਵਾ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਜਗਜੀਤ ਸਿੰਘ ਦਰਦੀ ਚੜ੍ਹਦੀਕਲਾ ਟਾਇਮ ਟੀ.ਵੀ. ਸਮੇਤ ਐਸੋਸੀਏਸ਼ਨ ਦੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments