Homeਪਟਿਆਲਾ ਅਪਡੇਟਨਗਰ ਨਿਗਮ ਵਲੋਂ ਖਾਲੀ ਪਲਾਟਾਂ ਪ੍ਰਤੀ ਅਣਗਹਿਲੀ ਰੱਖਣ ਵਾਲਿਆਂ ਲਈ ਸਖ਼ਤ ਨਿਰਦੇਸ਼

ਨਗਰ ਨਿਗਮ ਵਲੋਂ ਖਾਲੀ ਪਲਾਟਾਂ ਪ੍ਰਤੀ ਅਣਗਹਿਲੀ ਰੱਖਣ ਵਾਲਿਆਂ ਲਈ ਸਖ਼ਤ ਨਿਰਦੇਸ਼

ਖਾਲੀ ਪਲਾਟਾਂ ਵਿੱਚ ਪਿਆ ਕੂੜਾ ਲੋਕਾਂ ਲਈ ਬਣ ਰਿਹਾ ਬਿਮਾਰੀ ਦਾ ਵੱਡਾ ਕਾਰਨ


ਪਟਿਆਲਾ : ਪਟਿਆਲਾ ਸ਼ਹਿਰ ਵਿੱਚ ਵੱਧ ਰਹੀ ਗੰਦਗੀ ਅਤੇ ਮੱਛਰਾਂ ਦੇ ਪ੍ਰਕੋਪ ਨੂੰ ਦੇਖਦੇ ਹੋਏ ਨਗਰ ਨਿਗਮ ਨੇ ਖਾਲੀ ਪਲਾਟ ਰੱਖਣ ਵਾਲਿਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਖਾਲੀ ਪਲਾਟਾਂ ਵਿੱਚ ਕੂੜਾ ਅਤੇ ਪਾਣੀ ਇਕੱਠਾ ਹੋਣ ਕਰਕੇ ਸ਼ਹਿਰ ਵਿੱਚ ਬਿਮਾਰੀਆਂ ਦੇ ਮਾਮਲੇ ਵੱਧ ਰਹੇ ਹਨ, ਜਿਸਨੂੰ ਲੈ ਕੇ ਪ੍ਰਸ਼ਾਸਨ ਗੰਭੀਰ ਹੋ ਗਿਆ ਹੈ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਬਹੁਤ ਸਾਰੇ ਖਾਲੀ ਪਲਾਟਾਂ ਵਿੱਚ ਇਲਾਕੇ ਦੇ ਲੋਕ ਕੂੜਾ ਸੁੱਟ ਦਿੰਦੇ ਹਨ, ਜਿਸ ਨਾਲ ਨਾ ਸਿਰਫ ਬਦਬੂ ਪੈਦਾ ਹੁੰਦੀ ਹੈ ਸਗੋਂ ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧਦਾ ਹੈ। ਨਿਗਮ ਨੇ ਪਲਾਟ ਮਾਲਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਆਪਣਾ ਪਲਾਟ ਸਾਫ਼ ਨਹੀਂ ਕੀਤਾ ਤਾਂ ਉਨ੍ਹਾਂ ਉੱਤੇ ਜੁਰਮਾਨਾ ਲਗਾਇਆ ਜਾਵੇਗਾ ਅਤੇ ਸਫ਼ਾਈ ਦਾ ਖ਼ਰਚਾ ਵੀ ਉਨ੍ਹਾਂ ਤੋਂ ਹੀ ਵਸੂਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਖਾਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੀਆਂ ਹਨ। ਜਿੱਥੇ ਵੀ ਗੰਦਗੀ ਮਿਲੇਗੀ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments