Homeਪਟਿਆਲਾ ਅਪਡੇਟਅਨੰਦ ਨਗਰ ਵਿੱਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਇਲਾਕਾ ਨਿਵਾਸੀਆਂ ਨੂੰ ਮਿਲੇਗੀ...

ਅਨੰਦ ਨਗਰ ਵਿੱਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਇਲਾਕਾ ਨਿਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ : ਮੇਅਰ ਕੁੰਦਨ ਗੋਗੀਆ

ਪਟਿਆਲਾ, 18 ਅਕਤੂਬਰ (ਛਤਰਪਾਲ ਸਿੰਘ): ਪਟਿਆਲਾ ਸ਼ਹਿਰ ਦੇ ਵਿਕਾਸ ਯੋਜਨਾਵਾਂ ਨੂੰ ਹੋਰ ਰਫ਼ਤਾਰ ਦਿੰਦਿਆਂ ਅੱਜ ਮੇਅਰ ਕੁੰਦਨ ਗੋਗੀਆ ਨੇ ਅਨੰਦ ਨਗਰ ਇਲਾਕੇ ਵਿੱਚ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਇਲਾਕੇ ਦੇ ਵਾਸੀਆਂ ਨੂੰ ਆਵਾਜਾਈ ਸਬੰਧੀ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਤੋਂ ਮੁਕਤੀ ਮਿਲੇਗੀ ਅਤੇ ਸੜਕਾਂ ਦੀ ਹਾਲਤ ਵਿੱਚ ਵਿਸ਼ਾਲ ਸੁਧਾਰ ਆਵੇਗਾ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਰ ਇਲਾਕੇ ਵਿੱਚ ਵਿਕਾਸ ਦੇ ਕੰਮ ਇੱਕਸਾਰ ਤਰੀਕੇ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਖੇਤਰ ਨਾਲ ਅਣਨਿਆਇ ਨਾ ਹੋਵੇ। ਉਨ੍ਹਾਂ ਦੱਸਿਆ ਕਿ ਅਨੰਦ ਨਗਰ ਦੀ ਸੜਕ ਕਾਫ਼ੀ ਸਮੇਂ ਤੋਂ ਖਰਾਬ ਹਾਲਤ ਵਿੱਚ ਸੀ ਅਤੇ ਮੀਂਹ ਪੈਣ ਦੌਰਾਨ ਖੱਡਿਆਂ ਅਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤ ਆਉਂਦੀ ਸੀ। ਹੁਣ ਨਗਰ ਨਿਗਮ ਵੱਲੋਂ ਇਸ ਸੜਕ ਦਾ ਨਵਾਂ ਨਿਰਮਾਣ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਵਾਸੀਆਂ ਨੂੰ ਸੁਵਿਧਾਜਨਕ ਜੀਵਨ ਯਾਪਨ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਵੱਲ ਪੱਕੇ ਇਰਾਦੇ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸਾਰੇ ਵਿਕਾਸ ਕਾਰਜਾਂ ਨੂੰ ਸਮੇਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਗੁਣਵੱਤਾ ’ਤੇ ਕੋਈ ਸਮਝੌਤਾ ਨਾ ਹੋਵੇ।

ਇਸ ਮੌਕੇ ਰਵਿੰਦਰ ਸਿੰਘ ਢਿੱਲੋ, ਕਮਰਜੀਤ ਸਿੰਘ ਬੈਂਸ, ਗੁਰਨਾਮ ਸਿੰਘ, ਤਰਸੇਮ ਸਿੰਘ, ਧੰਨ ਰਾਜ ਗੁਪਤਾ, ਸ਼੍ਰੀਮਤੀ ਦਵਿੰਦਰ ਕੌਰ ਸਮੇਤ ਕਈ ਪ੍ਰਮੁੱਖ ਇਲਾਕਾ ਨਿਵਾਸੀ ਮੌਜੂਦ ਸਨ। ਸਾਰੇ ਵਾਸੀਆਂ ਨੇ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੀ ਦਿੱਖ ਵਿੱਚ ਸੁਧਾਰ ਆਵੇਗਾ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਵੱਡੀ ਸਹੂਲਤ ਮਿਲੇਗੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments