Homeਦੇਸ਼ਓਡੀਸ਼ਾ ਦੇ ਮੁੱਖ ਮੰਤਰੀ ਮਾਝੀ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ...

ਓਡੀਸ਼ਾ ਦੇ ਮੁੱਖ ਮੰਤਰੀ ਮਾਝੀ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਮਾਗਮ ਲਈ ਪੰਜਾਬ ਸਰਕਾਰ ਵੱਲੋਂ ਰਸਮੀ ਸੱਦਾ

ਭੁਵਨੇਸ਼ਵਰ/ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਭੁਵਨੇਸ਼ਵਰ ਵਿੱਚ ਮੁਲਾਕਾਤ ਕੀਤੀ। ਦੌਰੇ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਮਾਝੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦਾ ਪ੍ਰਤੀਕ ਹੈ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਇਹ ਦੌਰਾ ਅੰਤਰ-ਰਾਜੀ ਸੱਭਿਆਚਾਰਕ ਸਾਂਝ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਗੁਰੂ ਸਾਹਿਬ ਦੀ ਕੁਰਬਾਨੀ ਲਈ ਡੂੰਘਾ ਸਤਿਕਾਰ ਪ੍ਰਗਟਾਇਆ ਅਤੇ ਦੋਵਾਂ ਰਾਜਾਂ ਵਿਚਕਾਰ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਗੱਲ ਕੀਤੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments