ਨਵੀਂ ਦਿੱਲੀ (ਛਤਰਪਾਲ ਸਿੰਘ) : ਜਾਣਕਾਰੀ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਜਨਰਲ ਹਾਊਸ ਵੱਲੋਂ ਅਹਿਮ ਫੈਸਲਾ ਲੈਂਦਿਆਂ ਤਿੰਨ ਸਾਬਕਾ ਪ੍ਰਧਾਨਾਂ — ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. — ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।
ਸਰੋਤਾਂ ਦੇ ਮੁਤਾਬਕ, ਇਹ ਫੈਸਲਾ ਕਮੇਟੀ ਦੇ ਨਿਯਮਾਂ ਅਤੇ ਅਨੁਸ਼ਾਸਨ ਸੰਬੰਧੀ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਜਨਰਲ ਹਾਊਸ ਦੀ ਮੀਟਿੰਗ ਦੌਰਾਨ ਇਸ ਮਾਮਲੇ ’ਤੇ ਚਰਚਾ ਹੋਈ ਅਤੇ ਬਹੁਮਤ ਨਾਲ ਤਿੰਨਾਂ ਦੀ ਮੈਂਬਰਸ਼ਿਪ ਖਤਮ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ।
ਇਸ ਫੈਸਲੇ ਨਾਲ ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਨਵੀਂ ਹਲਚਲ ਪੈਣ ਦੀ ਸੰਭਾਵਨਾ ਹੈ ਕਿਉਂਕਿ ਇਹ ਤਿੰਨੇ ਹੀ ਨੇਤਾ ਕਮੇਟੀ ਦੇ ਸਾਬਕਾ ਪ੍ਰਭਾਵਸ਼ਾਲੀ ਚਿਹਰੇ ਰਹੇ ਹਨ।
ਦੂਜੇ ਪਾਸੇ, ਕਮੇਟੀ ਦੇ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਇਹ ਫੈਸਲਾ ਗੁਰਮਤ ਮਰਿਆਦਾ ਅਤੇ ਸੰਸਥਾਗਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।







