Homeਪੰਜਾਬਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ...

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੇਂ ਸਕੂਲਾਂ ਦੇ ਬੱਚਿਆਂ ਨੇ ਭਰੀ ਹਾਜ਼ਰੀ

ਪਟਿਆਲਾ, 5 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ, ਪਟਿਆਲਾ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਗੁਰਮਤਿ ਸੰਗੀਤ, ਢਾਡੀ, ਕਵੀਸ਼ਰੀ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਅਗਵਾਈ ਹੇਠ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਪ੍ਰਦਰਸ਼ਨੀ ਵੀ ਲਗਾਈ ਗਈ ਜੋਂ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਵੀ ਚਿੱਤਰ ਪ੍ਰਦਰਸ਼ਨੀ ਤੇ ਧਾਰਮਿਕ ਪੁਸਤਕਾਂ ਦੇ ਸਟਾਲ ਲਗਾਏ ਗਏ ਸਨ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦੇਸ਼ ਭਰ ਅੰਦਰ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਵਿਖੇ ਇਹ ਸਮਾਗਮ ਉਲੀਕੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮਕਸਦ ਇਸ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਨੂੰ ਘਰ ਘਰ ਤੱਕ ਪਹੁੰਚਾਉਣਾ ਹੈ, ਜਿਸ ਲਈ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 6 ਜੁਲਾਈ ਨੂੰ ਸ਼ਤਾਬਦੀ ਨੂੰ ਸਮਰਪਿਤ ਮੁੱਖ ਸਮਾਗਮ ਹੋਵੇਗਾ, ਜਿਸ ਵਿੱਚ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਤੇ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰੀ ਭਰਨਗੀਆ, ਉਥੇ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਹੋ ਰਹੇ ਗੁਰਮਤਿ ਸਮਾਗਮ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ। ਇਸ ਦੌਰਾਨ ਵਿਸ਼ੇਸ ਤੌਰ ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮੇਂ 151 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ, ਜਿਨ੍ਹਾਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਮੀਤ ਸਿੰਘ ਬੂਹ, ਸ. ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ਼੍ਰੋਮਣੀ ਕਮੇਟੀ ਸਕੱਤਰ ਇੰਜੀ. ਸੁਖਮਿੰਦਰ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸਾਬਕਾ ਵਧੀਕ ਸਕੱਤਰ ਸ. ਸਿਮਰਜੀਤ ਸਿੰਘ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਇੰਚਾਰਜ ਸ. ਬਲਦੇਵ ਸਿੰਘ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੈਨੇਜਰ ਸ. ਭਾਗ ਸਿੰਘ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ, ਅਕਾਲੀ ਆਗੂ ਸ. ਅਮਨਿੰਦਰ ਸਿੰਘ ਬਜਾਜ, ਸ. ਅਮਿਤ ਸਿੰਘ ਰਾਠੀ ਜ਼ਿਲ੍ਹਾ ਪ੍ਰਧਾਨ, ਸ. ਨਰਿੰਦਰ ਸਿੰਘ ਸੰਧੂ, ਜਥੇਦਾਰ ਕੁਲਦੀਪ ਸਿੰਘ, ਸ. ਰਣਬੀਰ ਸਿੰਘ, ਸ. ਸੁਰਿੰਦਰ ਸਿੰਘ, ਸ. ਸਿਮਰਨ ਸਿੰਘ ਗਰੇਵਾਲ, ਸ. ਪ੍ਰੇਮ ਸਿੰਘ, ਸ. ਸ਼ਮਸ਼ੇਰ ਸਿੰਘ ਬਡੂੰਗਰ, ਹੈੱਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ, ਗਿਆਨੀ ਫੂਲਾ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਡਾ. ਰਮਨਜੀਤ ਕੌਰ,  ਡਾ ਗੁਰਭੇਜ ਸਿੰਘ, ਡਾ ਹਰਮੀਤ ਕੌਰ ਅਨੰਦ, ਡਾ ਕਰਮਵੀਰ ਸਿੰਘ, ਡਾ ਕਮਲਪ੍ਰੀਤ ਕੌਰ, ਡਾ ਨਰਿੰਦਰ ਸਿੰਘ, ਡਾ ਸਰਬਜੀਤ ਕੌਰ, ਪ੍ਰਿੰਸੀਪਲ ਮਲਵਿੰਦਰ ਸਿੰਘ, ਪ੍ਰਿੰਸੀਪਲ ਸਤਿੰਦਰ ਕੌਰ ਮਾਨ, ਪ੍ਰਿੰਸੀਪਲ ਜਸਪ੍ਰੀਤ ਸਿੰਘ, ਪ੍ਰਿੰਸੀਪਲ ਗੁਰਪਿੰਦਰ ਕੌਰ, ਪ੍ਰਿੰਸੀਪਲ ਰਾਜਵਿੰਦਰ ਕੌਰ, ਪ੍ਰਿੰਸੀਪਲ ਮਨੋਰਮਾ ਸਮਾਘ, ਪ੍ਰਿੰਸੀਪਲ ਰਣਜੀਤ ਸਿੰਘ, ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਪ੍ਰਿੰਸੀਪਲ ਗੁਰਪ੍ਰੀਤ ਕੌਰ, ਪ੍ਰਿੰਸੀਪਲ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਸੰਦੀਪ ਸਿੰਘ, ਪ੍ਰਿੰਸੀਪਲ ਬਲਕਾਰ ਸਿੰਘ, ਪ੍ਰਿੰਸੀਪਲ ਡਿੰਪਲ ਢਿੱਲੋਂ, ਪ੍ਰਿੰਸੀਪਲ ਤੇਜਿੰਦਰ ਕੌਰ, ਪ੍ਰਿੰਸੀਪਲ ਭਿੰਦਰਪਾਲ ਕੌਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਪਰਵਿੰਦਰ ਸਿੰਘ, ਜਥੇਦਾਰ ਸੁਖਜੀਤ ਸਿੰਘ ਬਘੌਰਾ, ਮੀਤ ਮੈਨੇਜਰ ਸ. ਗੁਰਬਚਨ ਸਿੰਘ, ਸ. ਸੁਰਿੰਦਰਪਾਲ ਸਿੰਘ ਚੱਡਾ, ਸ. ਸ਼ੇਰ ਸਿੰਘ, ਸ. ਗੁਰਿੰਦਰ ਸਿੰਘ ਬਿੱਟੂ, ਸ. ਤਰਲੋਕ ਸਿੰਘ, ਸ. ਮਨਿੰਦਰਦੀਪ ਸਿੰਘ, ਸ. ਪਰਮਜੀਤ ਸਿੰਘ ਲਾਲੀ ਸਮੇਤ ਸੰਗਤਾਂ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments