Homeਪੰਜਾਬਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕ੍ਰੋੜੀ ਬੁੱਢਾ ਦਲ ਦਾ ਸ੍ਰੀ ਅਕਾਲ...

ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕ੍ਰੋੜੀ ਬੁੱਢਾ ਦਲ ਦਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਇਆ ਵਿਸ਼ੇਸ਼ ਸਨਮਾਨ

ਦੂਜੇ ਨਿਹੰਗ ਸਿੰਘ ਦਲਾਂ ਦੇ ਮੁਖੀਆ ਦਾ ਵੀ ਕੀਤਾ ਸਨਮਾਨਿਤ


ਸ੍ਰੀ ਅੰਮ੍ਰਿਤਸਰ ਸਾਹਿਬ/ਤਲਵੰਡੀ ਸਾਬੋ 27 ਅਕਤੂਬਰ (ਭਾਈ ਮਾਨ ਸਿੰਘ) : ਇਸ ਵਾਰ ਬੰਦੀ ਛੋੜ ਦਿਵਸ ਦਿਵਾਲੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਪੁਰਾਤਨ ਮਰਯਾਦਾ ਤੇ ਰਵਾਇਤਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਨਿਹੰਗ ਸਿੰਘਾਂ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਸ੍ਰੀ ਅੰਮ੍ਰਿਤਸਰ ਸਾਹਿਬ ਤੋ ਯੋਗ ਅਗਵਾਈ ਹੇਠ ਸਮੂਹ ਤਰਨਾ ਦਲ ਸੰਪਰਦਾਏ ਦਲ ਬਾਬਾ ਬਿਧੀ ਚੰਦ ਤੇ ਹੋਰ ਅਨੇਕਾਂ ਹੀ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਜਥੇਦਾਰਾਂ ਸਮੇਤ ਨਤਮਸਤਕ ਹੋਏ।

ਸਾਰੇ ਹੀ ਨਿਹੰਗ ਸਿੰਘ ਦਲਾਂ ਦੀ ਅਗਵਾਈ ਕਰਦੇ ਹੋਏ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਬੁੱਢਾ ਦਲ ਪੰਜਵਾਂ ਤਖਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਤੇ ਜਾ ਨਤਮਸਤਕ ਹੋਏ। ਜਿੱਥੇ ਸਾਰੀਆਂ ਹੀ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰਾਂ ਪੰਥ ਪ੍ਰਸਿੱਧ ਗਿਆਨੀ ਜਨਾਂ ਨੇ ਪੁਰਾਤਨ ਚਲੀ ਆ ਰਹੀ ਮਰਿਆਦਾ ਅਨੁਸਾਰ ਸਵਈਆ ਦਾ ਉਚਾਰਨ ਕੀਤਾ।

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਜਿੱਥੇ ਸਾਰੇ ਹੀ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਤਿਕਾਰ ਕੀਤਾ ਉੱਥੇ ਹੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਬੁੱਢਾ ਦਲ ਪੰਜਵਾਂ ਤਖਤ ਨੂੰ ਵੀ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ। ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਬਾਬਾ ਅਵਤਾਰ ਸਿੰਘ ਸੰਪਰਦਾਏ ਬਾਬਾ ਬਿਧੀ ਚੰਦ, ਜਥੇਦਾਰ ਬਾਬਾ ਜੋਗਾ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ ਨੂੰ ਸਨਮਾਨਿਤ ਕੀਤਾ।

ਉਥੇ ਹੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਾਬਾ ਇੰਦਰ ਸਿੰਘ ਬੁੱਢਾ ਦਲ ਘੋੜਿਆ ਦੇ ਜਥੇਦਾਰ, ਬਾਬਾ ਜਗਜੀਤ ਸਿੰਘ ਮੁਖੀ ਗੁਰੂ ਨਾਨਕ ਦਲ ਮੜੀਆਂਵਾਲ, ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਬਾਬਾ ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਗੁਰਰਾਜਪਾਲ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ ਛਾਉਣੀ ਨਿਹੰਗ ਸਿੰਘਾਂ, ਬਾਬਾ ਸ਼ਿੰਦਾ ਸਿੰਘ ਤਰਨਾ ਦਲ ਭਿੱਖੀਵਿੰਡੀਏ, ਬਾਬਾ ਦਰਸ਼ਨ ਸਿੰਘ ਤਰਨਾ ਦਲ ਗੁਰਦੁਆਰਾ ਟਾਲਾ ਸਾਹਿਬ, ਬਾਬਾ ਬਲਦੇਵ ਸਿੰਘ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ ਬੱਲਾ, ਬਾਬਾ ਪ੍ਰਗਟ ਸਿੰਘ ਪੰਥ ਅਕਾਲੀ ਤਰਨਾ ਦਲ ਮਜੀਠਾ ਰੋਡ, ਬਾਬਾ ਸੁਖਪਾਲ ਸਿੰਘ ਫੂਲ ਮਾਲਵਾ ਤਰਨਾ ਦਲ, ਬਾਬਾ ਪ੍ਰਤਾਪ ਸਿੰਘ ਢੂੰਡਾ ਸ਼ਹੀਦ ਭਾਈ ਮਨੀ ਸਿੰਘ ਦਲ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸਤਨਾਮ ਸਿੰਘ ਸ਼ਾਮ ਸਿੰਘ ਅਟਾਰੀ ਚੌਂਤਾ, ਬਾਬਾ ਚੜਤ ਸਿੰਘ ਮਾਲਵਾ ਤਰਨਾ, ਬਾਬਾ ਬਲਦੇਵ ਸਿੰਘ ਮਿਸਲ ਬਾਬਾ ਬਚਿੱਤਰ ਸਿੰਘ, ਬਾਬਾ ਦਰਸ਼ਨ ਸਿੰਘ ਖਜਾਨਾ ਗੇਟ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਪਰਗਟ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਰੱਤੋ ਕੇ, ਬਾਬਾ ਨਿਰਮਲ ਸਿੰਘ ਝਾੜ ਸਾਹਿਬ, ਬਾਬਾ ਦਲਵੀਰ ਸਿੰਘ ਮੁਖੀ ਬਾਬਾ ਜੀਵਨ ਸਿੰਘ ਤਰਨਾ ਦਲ ਸ੍ਰੀ ਅਨੰਦਪੁਰ ਸਾਹਿਬ ਆਦਿ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਬਿਜੇ ਸਿੰਘ ਵਧੀਕ ਸਕੱਤਰ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਬਾਬਾ ਇੰਦਰਵੀਰ ਸਿੰਘ ਸਤਲਾਣੀ ਸਾਹਿਬ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਜੋਗਾ ਸਿੰਘ ਕਰਨਾਲ, ਪ੍ਰਸਿੱਧ ਢਾਡੀ ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਰਣਜੋਧ ਸਿੰਘ ਨਿਹੰਗ ਸਿੰਘ, ਭਾਈ ਸੁਖਜੀਤ ਸਿੰਘ ਕਨੱਈਆ, ਬਾਬਾ ਜਗਤਾਰ ਸਿੰਘ ਠੱਠੇ, ਭਾਈ ਹਰਪ੍ਰੀਤ ਸਿੰਘ ਹੈਪੀ ਤੇ ਬਾਬਾ ਮਲੂਕ ਸਿੰਘ ਲਾਡੀ ਆਦਿ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments