Homeਪੰਜਾਬਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 6 ਨਵੰਬਰ ਤੱਕ ਟਲੀ

ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 6 ਨਵੰਬਰ ਤੱਕ ਟਲੀ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹਾਈ ਕੋਰਟ ਨੇ ਨਹੀਂ ਦਿੱਤੀ ਰਾਹਤ


ਚੰਡੀਗੜ੍ਹ, 30 ਅਕਤੂਬਰ (ਛਤਰਪਾਲ ਸਿੰਘ): ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅੱਜ ਵੀ ਰਾਹਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਸਬੰਧੀ ਪਟੀਸ਼ਨ ‘ਤੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ।

ਯਾਦ ਰਹੇ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਸ ਵੇਲੇ ਨਵੀਂ ਨਾਭਾ ਜੇਲ੍ਹ ਵਿੱਚ 6 ਜੁਲਾਈ ਤੋਂ ਨਜ਼ਰਬੰਦ ਹਨ। ਵਿਜੀਲੈਂਸ ਵੱਲੋਂ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲਗਾਏ ਗਏ ਹਨ।

ਮਜੀਠੀਆ ਨੇ ਹਾਈ ਕੋਰਟ ‘ਚ ਅਰਜ਼ੀ ਦਾਇਰ ਕਰਕੇ ਆਪਣੀ ਗ੍ਰਿਫ਼ਤਾਰੀ ਨੂੰ ਰਾਜਨੀਤਿਕ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸੱਤਾਧਾਰੀ ਪਾਰਟੀ ਦੀਆਂ ਨੀਤੀਆਂ ਦੇ ਪ੍ਰਖਰ ਆਲੋਚਕ ਹਨ ਅਤੇ ਇਸੇ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਪਟੀਸ਼ਨ ਵਿੱਚ ਇਹ ਵੀ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਸਵੇਰੇ 9 ਵਜੇ ਹੀ ਘਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ, ਜਦਕਿ ਗ੍ਰਿਫ਼ਤਾਰੀ ਦੀ ਰਸਮੀ ਕਾਰਵਾਈ 11:20 ਵਜੇ ਦਰਜ ਕੀਤੀ ਗਈ। ਮਜੀਠੀਆ ਨੇ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਹਿਰਾਸਤ ਦੱਸਦਿਆਂ ਸੰਵਿਧਾਨ ਦੀ ਧਾਰਾ 22(2) ਅਤੇ ਸੀ.ਆਰ.ਪੀ.ਸੀ. ਦੀ ਧਾਰਾ 167 ਦੀ ਉਲੰਘਣਾ ਕਹਿਆ ਹੈ, ਜਿਸਦੇ ਤਹਿਤ ਕਿਸੇ ਵੀ ਗ੍ਰਿਫ਼ਤਾਰ ਵਿਅਕਤੀ ਨੂੰ 24 ਘੰਟਿਆਂ ਵਿੱਚ ਮੈਜਿਸਟ੍ਰੇਟ ਅੱਗੇ ਪੇਸ਼ ਕਰਨਾ ਲਾਜ਼ਮੀ ਹੁੰਦਾ ਹੈ।

ਹਾਈ ਕੋਰਟ ਹੁਣ ਇਸ ਮਾਮਲੇ ‘ਚ ਅਗਲੀ ਸੁਣਵਾਈ 6 ਨਵੰਬਰ ਨੂੰ ਕਰੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments