Homeਪਟਿਆਲਾ ਅਪਡੇਟਪਟਿਆਲਾ ’ਚ 4 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ...

ਪਟਿਆਲਾ ’ਚ 4 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ

-ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਹੁੰਮ-ਹੁਮਾ ਕੇ ਪੁੱਜਣ ਦੀ ਅਪੀਲ


ਪਟਿਆਲਾ, 31 ਅਕਤੂਬਰ (ਚੌਧਰੀ ਛਤਰਪਾਲ ਸਿੰਘ): ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਲਈ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਤਿਆਰੀਆਂ ਜੋਰਾਂ ’ਤੇ ਹਨ। ਇਹ ਸ਼ੋਅ 4 ਨਵੰਬਰ ਨੂੰ ਸ਼ਾਮ 7 ਵਜੇ ਤੋਂ 8.30 ਵਜੇ ਤੱਕ ਕਰਵਾਇਆ ਜਾਵੇਗਾ।

ਏ.ਡੀ.ਸੀ. (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਾਲਮੇਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ, ਜਿਸ ਲਈ ਸਾਰੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ।

ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਸ ਆਧੁਨਿਕ ਪ੍ਰਸਤੁਤੀ ਨੂੰ ਜ਼ਰੂਰ ਦੇਖਣ ਆਉਣ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ’ਚ ਵੀ ਕਈ ਪ੍ਰੋਗਰਾਮ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦੇਖ-ਰੇਖ ਹੇਠ ਇਹ ਸਮਾਗਮ ਨਵੰਬਰ ਮਹੀਨੇ ਦੌਰਾਨ ਜਾਰੀ ਰਹਿਣਗੇ।

ਇਸ ਮੌਕੇ ਐਸ.ਪੀ.ਜੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਰਿਚਾ ਗੋਇਲ, ਹਰਜੋਤ ਕੌਰ ਮਾਵੀ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਕਈ ਅਧਿਕਾਰੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments