Homeਪੰਜਾਬਜਗਰਾਉਂ ‘ਚ ਕਬੱਡੀ ਖਿਡਾਰੀ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ, ਪੁਲਿਸ...

ਜਗਰਾਉਂ ‘ਚ ਕਬੱਡੀ ਖਿਡਾਰੀ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਲੁਧਿਆਣਾ, 30 ਅਕਤੂਬਰ (ਜਗਜੀਤ ਸਿੰਘ) : ਜਗਰਾਉਂ ਵਿੱਚ ਦਿਨ ਦਿਹਾੜੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਤੇਜਪਾਲ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਗਿੱਦੜਵਿੰਡੀ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ, ਤੇਜਪਾਲ ਸਿੰਘ ਆਪਣੇ ਦੋ ਸਾਥੀਆਂ ਨਾਲ ਜਗਰਾਉਂ ਦੇ ਹਰੀ ਸਿੰਘ ਹਸਪਤਾਲ ਰੋਡ ‘ਤੇ ਜਾ ਰਿਹਾ ਸੀ, ਜਦੋਂ 6-7 ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪਹਿਲਾਂ ਖਿਡਾਰੀ ਦੀ ਬੇਰਹਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਫਿਰ ਉਸ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਜਗਰਾਉਂ ਐਸਐਸਪੀ ਦਫ਼ਤਰ ਤੋਂ ਕੁਝ ਹੀ ਦੂਰੀ ‘ਤੇ ਘਟੀ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜੇ ਹੋ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਦੇ ਦੋ ਸਾਥੀਆਂ ਨੂੰ ਵੀ ਗੰਭੀਰ ਚੋਟਾਂ ਆਈਆਂ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਕੇ ਹਮਲਾਵਰਾਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਨੇ ਖੇਡ ਜਗਤ ਤੇ ਸਥਾਨਕ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments