Homeਪਟਿਆਲਾ ਅਪਡੇਟਮੰਦਿਰ ਸ੍ਰੀ ਕਾਲੀ ਦੇਵੀ ਜੀ ਦੇ ਨਵ-ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣ ਲਈ...

ਮੰਦਿਰ ਸ੍ਰੀ ਕਾਲੀ ਦੇਵੀ ਜੀ ਦੇ ਨਵ-ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣ ਲਈ ਹਿੰਦੂ ਸਮਾਜ ਵੱਲੋਂ ਬਲਤੇਜ ਪੰਨੂ ਦਾ ਸਨਮਾਨ

ਭਗਵੰਤ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ – ਬਲਤੇਜ ਪੰਨੂ

ਪਟਿਆਲਾ, (ਚੌਧਰੀ ਛਤਰਪਾਲ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਿਆਲਾ ਦੇ ਵਿਸ਼ਵ ਪ੍ਰਸਿੱਧ ਅਤੇ ਇਤਿਹਾਸਕ ਮੰਦਿਰ ਸ੍ਰੀ ਕਾਲੀ ਦੇਵੀ ਜੀ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੌਕੇ ਹਿੰਦੂ ਸਮਾਜ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਪੰਜਾਬ ਇੰਚਾਰਜ ਬਲਤੇਜ ਪੰਨੂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਭਗਵੰਤ ਮਾਨ ਸਰਕਾਰ ਨੇ ਹਿੰਦੂ ਸਮਾਜ ਮੰਦਿਰ ਨਵ-ਨਿਰਮਾਣ ਦੀ ਮੰਗ ਨੂੰ ਪੂਰਾ ਕੀਤਾ – ਸੰਦੀਪ ਬੰਧੂ

ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਪਾਰਟੀ ਮੀਡੀਆ ਇੰਚਾਰਜ ਸੰਦੀਪ ਬੰਧੂ ਨੇ ਦੱਸਿਆ ਕਿ ਮੰਦਿਰ ਦੇ ਨਵ-ਨਿਰਮਾਣ ਦੇ ਕੰਮ ਦੀ ਸ਼ੁਰੂਆਤ ਨਾਲ ਹਿੰਦੂ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰਕੇ ਹਿੰਦੂ ਸਮਾਜ ਦਾ ਮਾਣ ਵਧਾਇਆ ਹੈ।

ਬਲਤੇਜ ਪੰਨੂ ਨੇ ਇਸ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਧਾਰਮਿਕ ਸਥਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਦਿਰ ਵਿੱਚ 75.08 ਕਰੋੜ ਰੁਪਏ ਦੀ ਲਾਗਤ ਨਾਲ ਸਰੋਵਰ ਦਾ ਪੂਰਨ ਨਵੀਨੀਕਰਨ, ਲਾਈਟ ਐਂਡ ਸਾਊਂਡ ਸ਼ੋਅ, ਸ਼ਰਧਾਲੂਆਂ ਲਈ ਲਿਫਟ, ਟੋਕਨ ਪ੍ਰਣਾਲੀ, ਆਮ ਆਦਮੀ ਕਲੀਨਿਕ ਅਤੇ ਨਵਾਂ ਲੰਗਰ ਭਵਨ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਇਤਿਹਾਸਕ ਮੰਦਿਰ ਨੂੰ ਅਣਗੌਲਿਆ ਕੀਤਾ ਸੀ, ਪਰ ਹੁਣ ਇਸਨੂੰ ਸੱਭਿਆਚਾਰਕ ਅਤੇ ਧਾਰਮਿਕ ਟੂਰਿਜ਼ਮ ਦਾ ਕੇਂਦਰ ਬਣਾਇਆ ਜਾਵੇਗਾ। ਇਹ ਪ੍ਰੋਜੈਕਟ ਸਿਰਫ ਆਸਥਾ ਦਾ ਪ੍ਰਤੀਕ ਹੀ ਨਹੀਂ, ਸਗੋਂ ਪਟਿਆਲਾ ਦੇ ਵਿਕਾਸ ਲਈ ਵੀ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।

ਇਸ ਮੌਕੇ ਐਡੀਸ਼ਨਲ ਐਡਵੋਕੇਟ ਜਨਰਲ ਮੋਹਿਤ ਕਪੂਰ ਅਤੇ ਪਾਰਟੀ ਲੀਡਰ ਅਮਿਤ ਵਿਕੀ ਵੀ ਮੌਜੂਦ ਸਨ।

ਸੰਦੀਪ ਬੰਧੂ

ਮੀਡੀਆ ਇੰਚਾਰਜ

ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ

ਫੋਨ : 98141-96212

RELATED ARTICLES
- Advertisment -
Google search engine
Google search engine
Google search engine

Most Popular

Recent Comments