Homeਪੰਜਾਬਸ੍ਰੀ ਮੁਕਤਸਰ ਸਾਹਿਬ ਨੂੰ ਮਿਲੇ 138 ਕਰੋੜ ਦੇ ਵਿਕਾਸ ਪ੍ਰਾਜੈਕਟ: ਭਗਵੰਤ ਮਾਨ...

ਸ੍ਰੀ ਮੁਕਤਸਰ ਸਾਹਿਬ ਨੂੰ ਮਿਲੇ 138 ਕਰੋੜ ਦੇ ਵਿਕਾਸ ਪ੍ਰਾਜੈਕਟ: ਭਗਵੰਤ ਮਾਨ ਨੇ ਰੱਖਿਆ ਨੀਂਹ ਪੱਥਰ

ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਜਗਜੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਨਾਲ ਸ਼ਹਿਰ ਦੇ ਲਗਭਗ 1.58 ਲੱਖ ਨਿਵਾਸੀਆਂ ਨੂੰ ਲਾਭ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ 30 ਸਾਲਾਂ ਬਾਅਦ ਇਹ ਵੱਡੇ ਪ੍ਰਾਜੈਕਟ ਸ਼ੁਰੂ ਹੋ ਰਹੇ ਹਨ, ਜਿਨ੍ਹਾਂ ਨਾਲ ਸੀਵਰੇਜ ਬਲੌਕ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਹਮੇਸ਼ਾ ਲਈ ਖਤਮ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਕਾਸ ਦੌਰਾਨ ਪੁੱਟੀਆਂ ਸੜਕਾਂ ਤੇ ਗਲੀਆਂ ਦੀ ਮੁੜ ਮੁਰੰਮਤ ਲਈ 17 ਕਰੋੜ ਰੁਪਏ ਰੱਖੇ ਗਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੁਕਤਸਰ ਸਾਹਿਬ ਨੂੰ ਅਣਗੌਲਿਆ ਕੀਤਾ ਸੀ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਪੱਖੀ ਕੰਮਾਂ ਤੇ ਪਾਰਦਰਸ਼ੀ ਪ੍ਰਣਾਲੀ ਵੱਲ ਵੱਧ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਡਾ. ਬਲਜੀਤ ਕੌਰ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments