Homeਪਟਿਆਲਾ ਅਪਡੇਟਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਪੋਲੋ ਗਰਾਊਂਡ ਵਿਖੇ ਅੱਜ ਸ਼ਾਮੀ, ਤਿਆਰੀਆਂ ਮੁਕੰਮਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਪੋਲੋ ਗਰਾਊਂਡ ਵਿਖੇ ਅੱਜ ਸ਼ਾਮੀ, ਤਿਆਰੀਆਂ ਮੁਕੰਮਲ

45 ਮਿੰਟ ਦਾ ਸਮਾਂ ਜਰੂਰ ਕੱਢਣ ਜ਼ਿਲ੍ਹਾ ਨਿਵਾਸੀ-ਡਾ. ਪ੍ਰੀਤੀ ਯਾਦਵ


ਪਟਿਆਲਾ, 3 ਨਵੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 4 ਨਵੰਬਰ ਦੀ ਸ਼ਾਮ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਹਨ।

ਅੱਜ ਸ਼ਾਮ ਪੋਲੋ ਗਰਾਊਂਡ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਅਤੇ ਗੁਰੂ ਸਾਹਿਬ ਦੇ ਮਹਾਨ ਇਤਿਹਾਸ ਤੋਂ ਜਾਣੂ ਹੋਣ ਲਈ 45 ‌ਮਿੰਟਾਂ ਦਾ ਸਮਾਂ ਜਰੂਰ ਕੱਢਣ। ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਸਾਡੇ ਜੀਵਨ ਵਿੱਚ ਕਦੇ-ਕਦੇ ਹੀ ਆਉਂਦੇ ਹਨ, ਇਸ ਲਈ ਸਾਨੂੰ ਸਭ ਨੂੰ ਅਜਿਹੇ ਮੌਕਿਆਂ ਵਿੱਚ ਜਰੂਰ ਪੁੱਜ ਕੇ ਆਪਣੇ ਵਡਮੁੱਲੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ।

ਡਾ. ਪ੍ਰੀਤੀ ਯਾਦਵ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ।
ਡਾ. ਯਾਦਵ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।

ਇਸੇ ਦੌਰਾਨ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 6 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ।ਇਸ ਮੌਕੇ ਐਸਪੀ ਵੈਭਵ ਚੌਧਰੀ, ਏਡੀਸੀ ਨਵਰੀਤ ਕੌਰ ਸੇਖੋਂ, ਐਸਪੀ ਐਚ ਐਸ ਮਾਨ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments