Homeਪੰਜਾਬਮੋਗਾ ਪੁਲਿਸ ਨੇ AGTF ਅਤੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬੀ...

ਮੋਗਾ ਪੁਲਿਸ ਨੇ AGTF ਅਤੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਰਿੰਗ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਕੋਲੋਂ 3 ਪਿਸਤੌਲ  ਅਤੇ 13 ਕਾਰਤੂਸ ਬਰਾਮਦ ਹੋਏ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਸਾਜਿਸ਼ ਕੈਨੇਡਾ-ਅਧਾਰਤ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੁਆਰਾ ਰਚੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਗੁਰਲਾਲ, ਖੁਸ਼ਪ੍ਰੀਤ ਤੇ ਗੁਰਮਨ ਨਾਂ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਇੱਕ ਵੱਡੀ ਸਫਲਤਾ ਵਿੱਚ ਮੋਗਾ ਪੁਲਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਟਾਰਗੇਟ ਕਿਲੰਗ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਤਿੰਨ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਆਪ੍ਰੇਸ਼ਨ ਦੌਰਾਨ, ਪੁਲਸ ਅਤੇ ਮੁਲਜ਼ਮਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਮੁਲਜ਼ਮਾਂ ਦੀਆਂ ਲੱਤਾਂ ’ਤੇ ਗੋਲੀਆਂ ਲੱਗੀਆਂ।

ਪੰਜਾਬ ਪੁਲਸ ਗੈਂਗਸਟਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਹੀ ਹੈ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine
Google search engine

Most Popular

Recent Comments