Homeਪਟਿਆਲਾ ਅਪਡੇਟਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ’ਚ ਅਕਸੀਲੇਟਰ ਦੀ ਮੁੜ ਸ਼ੁਰੂਆਤ ਨਾਲ ਸੰਗਤਾਂ...

ਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ’ਚ ਅਕਸੀਲੇਟਰ ਦੀ ਮੁੜ ਸ਼ੁਰੂਆਤ ਨਾਲ ਸੰਗਤਾਂ ਵਿਚ ਖੁਸ਼ੀ ਦੀ ਲਹਿਰ

ਨਿਗਮ ਕਮਿਸ਼ਨਰ ਪਰਮਜੀਤ ਸਿੰਘ ਆਈ.ਏ.ਐਸ. ਵਲੋਂ ਲੋਕ ਸੁਵਿਧਾਵਾਂ ਵਧਾਉਣ ਲਈ ਅਹਿਮ ਕਦਮ


ਪਟਿਆਲਾ, 4 ਨਵੰਬਰ (ਸ਼ਹੀਦ–ਏ–ਆਜ਼ਮ ਬਿਊਰੋ): ਪਟਿਆਲਾ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਯਤਨਾਂ ਅਧੀਨ ਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਅਕਸੀਲੇਟਰ ਦੀ ਮੁੜ ਸ਼ੁਰੂਆਤ ਕੀਤੀ ਗਈ। ਇਸ ਸੁਵਿਧਾ ਦੇ ਚਾਲੂ ਹੋਣ ਨਾਲ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਨਿਗਮ ਕਮਿਸ਼ਨਰ ਪਰਮਜੀਤ ਸਿੰਘ ਆਈ.ਏ.ਐਸ. ਨੇ ਕਿਹਾ ਕਿ ਇਹ ਅਕਸੀਲੇਟਰ ਖਾਸ ਤੌਰ ’ਤੇ ਬਜ਼ੁਰਗਾਂ, ਬੱਚਿਆਂ ਅਤੇ ਸ਼ਾਰੀਰਿਕ ਤੌਰ ’ਤੇ ਅਸ਼ਕਤ ਸੰਗਤਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਹਜ਼ਾਰਾਂ ਭਗਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਆਉਂਦੇ ਹਨ, ਇਸ ਲਈ ਇੱਥੇ ਸੁਵਿਧਾਵਾਂ ਦਾ ਸੁਧਾਰ ਬਹੁਤ ਜ਼ਰੂਰੀ ਸੀ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਧਾਰਮਿਕ ਤੇ ਜਨਤਕ ਥਾਵਾਂ ’ਤੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗ ਲਈ ਉਨ੍ਹਾਂ ਧੰਨਵਾਦ ਕੀਤਾ ਅਤੇ ਕਿਹਾ ਕਿ ਨਿਗਮ ਅਤੇ ਧਾਰਮਿਕ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਸ਼ਹਿਰ ਦੀਆਂ ਸੁਵਿਧਾਵਾਂ ਲਗਾਤਾਰ ਸੁਧਰ ਰਹੀਆਂ ਹਨ।

ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਸਫਾਈ ਪ੍ਰਣਾਲੀ, ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਅਤੇ ਟੈਕਨੋਲੋਜੀ ਅਧਾਰਿਤ ਸੁਵਿਧਾਵਾਂ ਦੇ ਵਿਸਤਾਰ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਅੰਤ ਵਿੱਚ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੁਵਿਧਾਵਾਂ ਦੀ ਸੰਭਾਲ ਕਰਦੇ ਹੋਏ ਨਿਗਮ ਨਾਲ ਸਹਿਯੋਗ ਜਾਰੀ ਰੱਖਣ ਤਾਂ ਜੋ ਪਟਿਆਲਾ ਨੂੰ ਹੋਰ ਸੁਵਿਧਾਜਨਕ ਤੇ ਸਾਫ਼-ਸੁਥਰਾ ਸ਼ਹਿਰ ਬਣਾਇਆ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments