Homeਪੰਜਾਬਹੁਸ਼ਿਆਰਪੁਰ ਦੀ ਸੜਕ ਦਾ ਨਾਮ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਨਾਮ 'ਤੇ...

ਹੁਸ਼ਿਆਰਪੁਰ ਦੀ ਸੜਕ ਦਾ ਨਾਮ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਰੱਖਿਆ ਜਾਵੇਗਾ

ਹੁਸ਼ਿਆਰਪੁਰ, 6 ਨਵੰਬਰ (ਜਗਜੀਤ ਸਿੰਘ): ਪੰਜਾਬ ਸਰਕਾਰ ਨੇ ਸੂਫ਼ੀ ਗਾਇਕੀ ਦੇ ਮਾਧਿਅਮ ਨਾਲ ਪੰਜਾਬੀ ਸਭਿਆਚਾਰ ਨੂੰ ਦੁਨੀਆ ਭਰ ਵਿੱਚ ਪ੍ਰਸਿੱਧ ਕਰਨ ਵਾਲੇ ਗਾਇਕ ਡਾ. ਸਤਿੰਦਰ ਸਰਤਾਜ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਹੁਣ ਜ਼ਿਲ੍ਹਾ ਹੁਸ਼ਿਆਰਪੁਰ ਦੀ ਇੱਕ ਮੁੱਖ ਸੜਕ ਦਾ ਨਾਮ ਡਾ. ਸਤਿੰਦਰ ਸਰਤਾਜ ਮਾਰਗ” ਰੱਖਿਆ ਜਾਵੇਗਾ।

ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨਵੀਂ ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ 2025 (ਸੋਮਵਾਰ) ਨੂੰ ਸਵੇਰੇ 11 ਵਜੇ ਦਾਣਾ ਮੰਡੀ, ਚੱਬੇਵਾਲ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਸਮਾਰੋਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ‘ਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।

ਯਾਦ ਰਹੇ ਕਿ ਡਾ. ਸਤਿੰਦਰ ਸਰਤਾਜ ਦਾ ਜਨਮ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੋਇਆ ਸੀ ਅਤੇ ਉਹ ਅੱਜ ਵੀ ਆਪਣੀਆਂ ਜੜ੍ਹਾਂ ਨਾਲ ਗਹਿਰਾ ਨਾਤਾ ਰੱਖਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਾਨਕੇ ਪਿੰਡ ਦੀ ਵੀਡੀਓ ਸਾਂਝੀ ਕਰਦਿਆਂ ਲਿਖਿਆ ਸੀ — ਵਲੈਤੀਆਂ ਦਾ ਦੋਹਤਾ ਆਪਣੇ ਨਾਨਕੇ ਪਿੰਡ ਆ ਗਿਆ।”

ਇਹ ਫੈਸਲਾ ਨਾ ਸਿਰਫ਼ ਸਤਿੰਦਰ ਸਰਤਾਜ ਦੀ ਕਲਾ ਦਾ ਸਨਮਾਨ ਹੈ, ਸਗੋਂ ਪੰਜਾਬੀ ਭਾਸ਼ਾ ਤੇ ਸੂਫ਼ੀ ਰੂਹਾਨੀਅਤ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਵੀ ਸਲਾਮ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments