Homeਪੰਜਾਬਮੰਤਰੀ ਹਰਜੋਤ ਬੈਂਸ ਅਤੇ ਆਗੂ ਦੀਪਕ ਬਾਲੀ ਨੇ ਡੇਰਾ ਬਿਆਸ ਮੁਖੀ ਬਾਬਾ...

ਮੰਤਰੀ ਹਰਜੋਤ ਬੈਂਸ ਅਤੇ ਆਗੂ ਦੀਪਕ ਬਾਲੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਸ੍ਰੀ ਅਨੰਦਪੁਰ ਸਾਹਿਬ ਸਮਾਗਮ ਲਈ ਸੱਦਾ ਪੱਤਰ ਸੌਂਪਿਆ

ਪੰਜਾਬ (ਜਗਜੀਤ ਸਿੰਘ) : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਅੱਜ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਇਸ ਮੌਕੇ ਉਨ੍ਹਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਬਾਬਾ ਜੀ ਨੂੰ ਸੱਦਾ ਪੱਤਰ ਭੇਂਟ ਕੀਤਾ ਗਿਆ।

ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਅਦਵਿੱਤੀਆ ਕੁਰਬਾਨੀ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਸੁਨੇਹੇ ਨੂੰ ਸਮਰਪਿਤ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਸੱਦਾ ਸਵੀਕਾਰ ਕਰਦੇ ਹੋਏ ਸਮਾਗਮਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟਾਈਆਂ।

ਇਸ “ਸਰਬ ਧਰਮ ਸੰਮੇਲਨ” ਰਾਹੀਂ ਸਭ ਧਰਮਾਂ ਦੇ ਪ੍ਰਤੀਨਿਧ ਇੱਕ ਮੰਚ ’ਤੇ ਆ ਕੇ ਗੁਰੂ ਸਾਹਿਬ ਦੇ ਅਦਰਸ਼ਾਂ ’ਤੇ ਵਿਚਾਰ ਸਾਂਝੇ ਕਰਨਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments